ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕੁੱਟਮਾਰ, ਦੇਖੋ ਵੀਡੀਓ

Friday, Aug 07, 2026 - 08:12 PM (IST)

ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕੁੱਟਮਾਰ, ਦੇਖੋ ਵੀਡੀਓ

ਨੈਸ਼ਨਲ ਡੈਸਕ : ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਵੀਰਵਾਰ ਨੂੰ ਗੁਰਸਿਮਰਨ ਮੰਡ ਨਾਲ ਕਥਿਤ ਤੌਰ 'ਤੇ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਕਿਸੇ ਮੁੱਦੇ 'ਤੇ ਹੋਈ ਬਹਿਸ ਤੇ ਤਕਰਾਰ ਤੋਂ ਬਾਅਦ ਕੁਝ ਨੌਜਵਾਨਾਂ ਅਤੇ ਮੰਡ ਵਿਚਾਲੇ ਹੰਗਾਮਾ ਹੋ ਗਿਆ। ਇਸ ਦੌਰਾਨ ਉਨ੍ਹਾਂ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।


ਇਸ ਘਟਨਾ ਕਾਰਨ ਇਲਾਕੇ ਵਿੱਚ ਕਾਫੀ ਸਮੇਂ ਤੱਕ ਹਫੜਾ-ਦਫੜੀ ਦਾ ਮਾਹੌਲ ਬਣਿਆ ਰਿਹਾ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਇੱਕ ਗੱਡੀ ਨੂੰ ਵੀ ਨੁਕਸਾਨ ਪਹੁੰਚਿਆ ਨਜ਼ਰ ਆ ਰਿਹਾ ਹੈ, ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ। ਘਟਨਾ ਦੇ ਅਸਲ ਕਾਰਨਾਂ ਨੂੰ ਲੈ ਕੇ ਵੱਖ-ਵੱਖ ਪੱਖਾਂ ਵੱਲੋਂ ਵੱਖੋ-ਵੱਖਰੇ ਦਾਅਵੇ ਕੀਤੇ ਜਾ ਰਹੇ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਧਿਕਾਰਿਕ ਬਿਆਨ ਆਉਣਾ ਅਜੇ ਬਾਕੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Shubam Kumar

Content Editor

Related News