ਕੋਰੋਨਾ ਕਾਰਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਿਆਂ ''ਚ ਭੀੜ ਰਹੀ ਘੱਟ

05/26/2020 4:00:03 PM

ਸ਼੍ਰੀਨਗਰ (ਵਾਰਤਾ)— ਸਿੱਖਾਂ ਦੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਸ ਵਾਰ ਕਸ਼ਮੀਰ ਘਾਟੀ ਦੇ ਗੁਰਦੁਆਰਿਆਂ 'ਚ ਭੀੜ ਘੱਟ ਰਹੀ, ਜੋ ਆਮ ਤੌਰ 'ਤੇ ਦਿਖਾਈ ਦਿੰਦੀ ਹੈ। ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੇ ਪ੍ਰਸਾਰ ਨੂੰ ਕੰਟਰੋਲ ਕਰਨ ਲਈ ਲਾਗੂ ਤਾਲਾਬੰਦੀ ਕਾਰਨ ਕਸ਼ਮੀਰ ਘਾਟੀ ਵਿਚ ਵੀ ਮੰਗਲਵਾਰ ਨੂੰ ਇਸ ਮੌਕੇ ਗੁਰਦੁਆਰਿਆਂ ਵਿਚ ਚਹਿਲ-ਪਹਿਲ ਨਹੀਂ ਦੇਖੀ ਗਈ। ਸਾਰੇ ਦਲਾਂ ਸਿੱਖ ਤਾਲਮੇਲ ਕਮੇਟੀ (ਏ. ਪੀ. ਐੱਸ. ਸੀ. ਸੀ.) ਦੇ ਪ੍ਰਧਾਨ ਜਗਮੋਹਨ ਸਿੰਘ ਨੇ ਦੱਸਿਆ ਕਿ ਇਸ ਸਾਲ ਕੋਰੋਨਾ ਕਾਰਨ ਇਹ ਫੈਸਲਾ ਲਿਆ ਗਿਆ ਸੀ ਕਿ ਗੁਰੂ ਅਰਜਨ ਦੇਵ ਦੀ ਦੇ ਸ਼ਹੀਦੀ ਮੌਕੇ 'ਤੇ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਜਾਵੇਗਾ। 

ਘਾਟੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਹੁਣ ਤੱਕ 1668 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 24 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ। ਆਮ ਤੌਰ 'ਤੇ ਹਰੇਕ ਸਾਲ ਗੁਰੂ ਮਹਾਰਾਜ ਦੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਸ਼੍ਰੀਨਗਰ ਵਿਚ ਭਗਤ ਬਰਜੁੱਲਾ ਦੇ ਸ਼ਹੀਦ ਬੰਗਾ 'ਚ ਮਨਾਇਆ ਜਾਂਦਾ ਹੈ। ਇਸ ਸਾਲ ਕੋਰੋਨਾ ਮਹਾਮਾਰੀ ਕਾਰਨ ਗੁਰਦੁਆਰਾ ਕਮੇਟੀ ਵਲੋਂ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ।

ਸਿੱਖਾਂ ਦੇ ਪੰਜਵੇਂ ਗੁਰੂ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਆਮ ਤੌਰ 'ਤੇ ਲੋਕਾਂ ਨਾਲ ਖਚਾਖਚ ਭਰੇ ਗੁਰਦੁਆਰਿਆਂ ਵਿਚ ਸਿਰਫ ਇਕ-ਦੋ ਸਮੂਹ 'ਚ ਹੀ ਲੋਕ ਪੁੱਜੇ। ਸ਼੍ਰੀਨਗਰ ਦੇ ਇਕ ਵਾਸੀ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰੇਕ ਸਾਲ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਗੁਰਦੁਆਰਾ ਸਾਹਿਬ ਆਉਂਦੇ ਹਨ ਪਰ ਇਸ ਸਾਲ ਇੱਥੇ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ ਹੈ। ਅਸੀਂ ਉਦਾਸ ਹਾਂ ਪਰ ਕੋਰੋਨਾ ਨੂੰ ਮੁੱਖ ਰੱਖਦਿਆਂ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨਾ ਜ਼ਰੂਰੀ ਹੈ। ਹਾਲਾਂਕਿ ਛੋਟੇ-ਛੋਟੇ ਸਮੂਹ ਵਿਚ ਲੋਕ ਗੁਰਦੁਆਰੇ ਆ ਰਹੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਦਾ ਪਾਲਣ ਕਰਨ ਅਤੇ ਨਿਯਮਿਤ ਤੌਰ 'ਤੇ ਹੱਥਾਂ ਨੂੰ ਧੋਣ ਦੀ ਅਪੀਲ ਕੀਤੀ ਜਾ ਰਹੀ ਹੈ। 


Tanu

Content Editor

Related News