PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ, ਆਖੀ ਇਹ ਗੱਲ

01/20/2021 11:09:16 AM

ਨਵੀਂ ਦਿੱਲੀ– ਅੱਜ ਦੇਸ਼ ਭਰ ’ਚ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਦਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਇਕ ਨਿਰਪੱਖ ਅਤੇ ਸੰਮਿਲਤ ਸਮਾਜ ਦੀ ਸਿਰਜਣਾ ਲਈ ਸਮਰਪਤ ਸੀ। ਆਪਣੇ ਸਿਧਾਂਤਾਂ ਪ੍ਰਤੀ ਉਹ ਹਮੇਸ਼ਾ ਦ੍ਰਿੜ ਰਹੇ। ਅਸੀਂ ਉਨ੍ਹਾਂ ਦੇ ਸਾਹਸ ਅਤੇ ਬਲਿਦਾਨ ਨੂੰ ਵੀ ਯਾਦ ਕਰਦੇ ਹਾਂ। 

 

ਪੀ.ਐੱਮ. ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਨ੍ਹਾਂ ’ਤੇ ਵਿਸ਼ੇਸ਼ ਕਿਰਪਾ ਰਹੀ ਹੈ ਕਿਉਂਕਿ ਉਨ੍ਹਾਂ ਦੇ ਉਨ੍ਹਾਂ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਉਨ੍ਹਾਂ ਦੇ ਕਾਰਜਕਾਲ ’ਚ ਆਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ ਪੁਰਬ ਮੌਕੇ ਸਾਲ 2017 ’ਚ ਪਟਨਾ ਸਾਹਿਬ ’ਚ ਆਯੋਜਿਤ ਸਮਾਰੋਹ ਨੂੰ ਯਾਦ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਉਥੇ ਹੀ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਮਿਲਿਆ ਸੀ। 


Rakesh

Content Editor

Related News