ਸ੍ਰੀ ਗੁਰੂ ਨਾਨਕ ਦੇਵ ਬਾਰੇ ਜਾਣਕਾਰੀ ਦੇਣ ਵਾਲੀ ਐਪ ਬਣਾਏਗੀ ਹਰਿਆਣਾ ਸਰਕਾਰ

11/30/2018 8:42:08 PM

ਕੁਰੂਕਸ਼ੇਤਰ (ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੂਰੇ ਸੂਬੇ ਵਿਚ ਇਕ ਜਨ ਜਾਗਰਣ ਯਾਤਰਾ ਕੱਢੀ ਜਾਵੇਗੀ, ਜੋ ਉਨ੍ਹਾਂ ਥਾਵਾਂ ਤੋਂ ਲੰਘੇਗੀ ਜਿਥੇ-ਜਿੱਥੇ ਸੂਬੇ ਅੰਦਰ ਗੁਰੂ ਨਾਨਕ ਦੇਵ ਜੀ ਵਿਚਰੇ ਸਨ। ਖੱਟਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਇਕ ਐਪ ਵੀ ਬਣਾਈ ਜਾਵੇਗੀ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵਿਸਥਾਰਤ ਜਾਣਕਾਰੀ ਅਤੇ ਉਨ੍ਹਾਂ ਦੇ ਉਪਦੇਸ਼ ਸ਼ਾਮਲ ਹੋਣਗੇ।

ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ੁੱਕਰਵਾਰ ਨੂੰ ਕੁਰੂਕਸ਼ੇਤਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਗਠਿਤ ਕੀਤੀ ਗਈ ਆਯੋਜਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਸਿੱਖ ਸਮਾਜ ਅਤੇ ਹੋਰ ਲੋਕਾਂ ਤੋਂ ਮਿਲੇ ਸੁਝਾਵਾਂ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਆਉਣ ਵਾਲੀ ਨਵੰਬਰ ਤੱਕ ਇਕ ਸਾਲ ਹਰਿਆਣਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਸਕੂਲ-ਕਾਲਜਾਂ ਵਿਚ ਸੈਮੀਨਾਰ, ਲੈਕਚਰ, ਖੇਡ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ ਤਾਂ ਜੋ ਨੌਜਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂੰ ਹੋ ਸਕੇ। 

Sunny Mehra

This news is Content Editor Sunny Mehra