ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਨਸਾਨੀਅਤ ਨੂੰ ਦਿਖਾਇਆ ਸੱਚਾ ਮਾਰਗ : ਅਰਵਿੰਦ ਕੇਜਰੀਵਾਲ
Friday, Nov 19, 2021 - 11:57 PM (IST)
ਨਵੀਂ ਦਿੱਲੀ/ ਚੰਡੀਗੜ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁੱਕਰਵਾਰ ਨੂੰ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਦਿੱਲੀ ਸਮੇਤ ਸਾਰੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਨਸਾਨੀਅਤ ਨੂੰ ਸੱਚ ਦਾ ਮਾਰਗ ਦਿਖਾਇਆ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲੀਏ। ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਮੱਥਾ ਟੇਕ ਕੇ ਪੰਜਾਬ ਅਤੇ ਦਿੱਲੀ ਸਮੇਤ ਦੇਸ਼ ਵਾਸੀਆਂ ਅਤੇ ਦੁਨੀਆ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਗੁਰੂ ਨਾਨਕ ਦੇਵ ਜੀ ਨਾਲ ਸਭ ਲੋਕਾਂ ਦੀ ਸ਼ਰਧਾ ਜੁੜੀ ਹੋਈ ਹੇ ਅਤੇ ਸਾਰੇ ਉਨਾਂ ਨੂੰ ਗੁਰੂ ਮੰਨਦੇ ਹਨ। ਕੇਜਰੀਵਾਲ ਨੇ ਕਿਹਾ ਕਿ ਉਹ ਗੁਰੂ ਜੀ ਦੱਸੇ ਮਾਰਗ 'ਤੇ ਚੱਲਣ ਦੇ ਭਰਪੂਰ ਯਤਨ ਕਰ ਰਹੇ ਹਨ।
ਇਹ ਵੀ ਪੜ੍ਹੋ : ਅਮਰੀਕਾ ਕਰ ਸਕਦੈ ਬੀਜਿੰਗ ਓਲੰਪਿਕ ਦਾ ਕੂਟਨੀਤਕ ਬਾਈਕਾਟ, ਰਾਸ਼ਟਰਪਤੀ ਜੋਅ ਬਾਈਡੇਨ ਨੇ ਦਿੱਤੇ ਸੰਕੇਤ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ੁੱਕਰਵਾਰ ਦੀ ਸਵੇਰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਤਿੰਨੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ਖ਼ਬਰੀ ਤਾਂ ਜ਼ਰੂਰ ਮਿਲੀ, ਪਰ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਸ਼ਹਾਦਤ ਹਮੇਸ਼ਾਂ ਅਮਰ ਰਹੇਗੀ ਅਤੇ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ ਕਿ ਕਿਸ ਤਰਾਂ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ 'ਤੇ ਖੇਡ ਕੇ ਕਿਸਾਨੀ ਅਤੇ ਜ਼ਮੀਨ ਨੂੰ ਬਚਾਇਆ ਸੀ। ਕੇਜਰੀਵਾਲ ਨੇ ਕਿਹਾ,''ਇਹ ਕਿਸਾਨਾਂ ਦੀ ਬਹੁਤ ਵੱਡੀ ਸਫ਼ਲਤਾ ਹੈ। ਭਾਰਤ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਅੰਦੋਲਨ ਕਾਰਨ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਕਰ ਰਹੀ ਹੈ।'' ਉਨਾਂ ਟਵੀਟ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਪ੍ਰਣਾਮ ਕੀਤਾ।
ਇਹ ਵੀ ਪੜ੍ਹੋ : ਤੁਰਕੀ ਦੇ ਅਰਜ਼ਰੂਮ 'ਚ ਆਇਆ 5.1 ਤੀਬਰਤਾ ਦਾ ਭੂਚਾਲ, ਕਈ ਘਰਾਂ ਨੂੰ ਪਹੁੰਚਿਆ ਨੁਕਸਾਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦੇਸ਼ ਭਰ ਦੇ ਕਿਸਾਨਾਂ ਨੂੰ ਉਨਾਂ ਦੀ ਮਹਾਨ ਸਫ਼ਲਤਾ ਲਈ ਵਧਾਈਆਂ ਦਿੰਦੇ ਹਨ, ਕਿਉਂਕਿ ਕਿਸਾਨਾਂ ਦਾ ਸੰਘਰਸ਼ ਰੰਗ ਲਿਆਇਆ ਹੈ। ਤਿੰਨੇ ਕਾਲੇ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਪਸ ਲੈਣ ਦਾ ਐਲਾਨ ਦੇ ਸੰਬੰਧ ਵਿੱਚ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਇਹ ਐਲਾਨ ਜਲਦੀ ਕੀਤਾ ਜਾਂਦਾ ਤਾਂ 700 ਕਿਸਾਨਾਂ ਨੂੰ ਬਚਾਇਆ ਜਾ ਸਕਦਾ ਸੀ। ਪਰ ਕਿਸਾਨਾਂ ਨੂੰ ਅੱਜ ਮਿਲੀ ਸਫ਼ਲਤਾ ਕੋਈ ਛੋਟੀ ਗੱਲ ਨਹੀਂ, ਸਗੋਂ ਵੱਡੀ ਸਫ਼ਲਤਾ ਹੈ।
ਇਹ ਵੀ ਪੜ੍ਹੋ : ਜੋਅ ਬਾਈਡੇਨ ਦੀ ਰਾਸ਼ਟਰਪਤੀ ਦੇ ਤੌਰ 'ਤੇ ਪਹਿਲੀ ਵਾਰ ਹੋਵੇਗੀ ਨਿਯਮਤ ਮੈਡੀਕਲ ਜਾਂਚ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।