SC ਪੁੱਜਾ ਸ੍ਰੀ ਗੁਰੂ ਰਵਿਦਾਸ ਮੰਦਰ ਮਾਮਲਾ, ਪਟੀਸ਼ਨ ’ਚ ਕੀਤੀ ਗਈ ਇਹ ਮੰਗ

08/27/2019 4:24:02 PM

ਨਵੀਂ ਦਿੱਲੀ— ਦਿੱਲੀ ਦੇ ਤੁਗਲਾਕਾਬਾਦ ’ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ ਮੰਗਲਵਾਰ ਯਾਨੀ ਕਿ ਅੱਜ ਸੁਪਰੀਮ ਕੋਰਟ ਪੁੱਜ ਗਿਆ ਹੈ। ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਮੁੜ ਨਿਰਮਾਣ ਕਰਾਉਣ ਦੇ ਨਾਲ ਮੁੜ ਮੂਰਤੀ ਸਥਾਪਤ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। ਇਹ ਪਟੀਸ਼ਨ ਹਰਿਆਣਾ ਦੇ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਅਤੇ ਸਾਬਕਾ ਮੰਤਰੀ ਪ੍ਰਦੀਪ ਜੈਨ ਨੇ ਦਾਇਰ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੂਜਾ ਦਾ ਅਧਿਕਾਰ ਸੰਵਿਧਾਨਕ ਅਧਿਕਾਰ ਹੈ। ਲਿਹਾਜਾ ਪੂਜਾ ਕਰਨ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ। 

PunjabKesari


ਇੱਥੇ ਦੱਸ ਦੇਈਏ ਕਿ 9 ਅਗਸਤ ਨੂੰ ਸੁਪਰੀਮ ਕੋਰਟ ਦੇ ਹੁਕਮ ਮਗਰੋਂ ਦਿੱਲੀ ਵਿਕਾਸ ਅਥਾਰਟੀ ਨੇ 10 ਅਗਸਤ ਨੂੰ ਮੰਦਰ ਢਾਹ ਦਿੱਤਾ ਸੀ, ਜਿਸ ਤੋਂ ਬਾਅਦ ਰਵਿਦਾਸ ਭਾਈਚਾਰੇ ’ਚ ਮੰਦਰ ਢਾਹੇ ਜਾਣ ਨੂੰ ਲੈ ਕੇ ਰੋਸ ਹੈ। ਰਵਿਦਾਸ ਭਾਈਚਾਰੇ ਨੇ ਮੰਦਰ ਢਾਹੇ ਜਾਣ ਕਾਰਨ ਪੰਜਾਬ ’ਚ 13 ਅਗਸਤ ਨੂੰ ਬੰਦ ਦੀ ਕਾਲ ਦਿੱਤੀ ਸੀ। ਉਨ੍ਹਾਂ ਨੇ ਇਸ ਮੁੱਦੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ’ਚ 21 ਅਗਸਤ ਨੂੰ ਮੰਦਰ ਢਾਹੇ ਜਾਣ ਦੇ ਵਿਰੋਧ ’ਚ ਰਾਮਲੀਲਾ ਮੈਦਾਨ ’ਚ ਵੱਡਾ ਪ੍ਰਦਰਸ਼ਨ ਕੀਤਾ ਸੀ। ਇਸ ਵਿਚ ਭੀਮ ਆਰਮੀ ਮੁਖੀ ਚੰਦਰਸ਼ੇਖਰ ਸਮੇਤ 96 ਲੋਕਾਂ ਨੂੰ ਗਿ੍ਰ੍ਰਫਤਾਰ ਕੀਤਾ ਗਿਆ ਸੀ। ਮੰਦਰ ਢਾਹੇ ਜਾਣ ਨੂੰ ਲੈ ਕੇ ਰਾਜਨੀਤੀ ਵੀ ਹੋ ਰਹੀ ਹੈ। ਹਾਲਾਂਕਿ ਮੰਦਰ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਇਸ ਮੁੱਦੇ ’ਤੇ ਰਾਜਨੀਤੀ ਨਾ ਕੀਤੀ ਜਾਵੇ। 


Tanu

Content Editor

Related News