ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੰਬਈ ''ਚ ਕਰਵਾਇਆ ਸਮਾਗਮ (ਵੀਡੀਓ)

Saturday, Feb 28, 2026 - 01:05 PM (IST)

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੰਬਈ ''ਚ ਕਰਵਾਇਆ ਸਮਾਗਮ (ਵੀਡੀਓ)

ਮੁੰਬਈ: ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਨਵੀਂ ਮੁੰਬਈ ਦੇ ਖਾਰਘਰ ਸਥਿਤ ਓਵੇ ਮੈਦਾਨ ਵਿੱਚ ਇੱਕ ਵਿਸ਼ਾਲ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸ਼ਹੀਦੀ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਵਿਸ਼ੇਸ਼ ਤੌਰ 'ਤੇ ਪਹੁੰਚੇ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਲੰਗਰ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਬਹੁਤ ਸਾਰੇ ਸਿਆਸੀ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ ਉਤਾਰਨ 'ਤੇ ਵੀ ਲੱਗੀ ਪਾਬੰਦੀ

 

ਦੱਸ ਦੇਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਦਿਨਾਂ ਤੱਕ ਚੱਲਣ ਵਾਲੇ ਇਸ ਸਮਾਗਮ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਸਮਾਗਮ ਮੌਕੇ ਕੀਤੀ ਜਾਣ ਵਾਲੀ ਸੁਰੱਖਿਆ ਨੂੰ ਮੁੱਖ ਰੱਖਦਿਆਂ 3,000 ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 300 ਤੋਂ ਵੱਧ ਸੀਸੀਟੀਵੀ (CCTV) ਕੈਮਰਿਆਂ ਰਾਹੀਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਸਮਾਗਮ ਵਾਲੀ ਥਾਂ ਨੂੰ ਬਹੁਤ ਸੋਹਣੇ ਅਤੇ ਰੂਹਾਨੀ ਤਰੀਕੇ ਨਾਲ ਸਜਾਇਆ ਗਿਆ ਹੈ, ਜਿਥੇ ਰੰਗ-ਬਿੰਰਗੇ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਦਿੱਲੀ CM ਦਾ ਵੱਡਾ ਐਲਾਨ

ਵਿਰਾਸਤ ਅਤੇ ਸੰਦੇਸ਼ ਦਾ ਪ੍ਰਸਾਰ
ਆਕਾਸ਼ਵਾਣੀ ਦੇ ਪ੍ਰਤੀਨਿਧੀ ਅਨੁਸਾਰ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਪ੍ਰਤੀ ਸੰਦੇਸ਼ ਨੂੰ ਸਮਾਜ ਵਿੱਚ ਪ੍ਰਸਾਰਿਤ ਕਰਨ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ। ਇਸ ਦੌਰਾਨ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸੰਗਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News