9ਵੇਂ ਪਾਤਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਗੁਰਦੁਆਰਿਆਂ ''ਚ ਹੋਵੇਗੀ ਵਿਸ਼ੇਸ਼ ਅਰਦਾਸ

Saturday, Nov 07, 2020 - 05:05 PM (IST)

ਨਵੀਂ ਦਿੱਲੀ— ਦਿੱਲੀ ਦੇ ਗੁਰਦੁਆਰਿਆਂ 'ਚ ਐਤਵਾਰ ਨੂੰ ਵਿਸ਼ੇਸ਼ ਅਰਦਾਸ ਨਾਲ ਸਿੱਖਾਂ ਦੇ 9ਵੇਂ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਸ਼ੁਰੂਆਤ ਹੋਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਮੌਕੇ 'ਤੇ ਆਉਣ ਵਾਲੇ ਮਹੀਨਿਆਂ ਵਿਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਲੱਗਭਗ 400 ਸਿੱਖ ਸੰਗਠਨ ਅਤੇ ਚੈਰੀਟੇਬਲ ਸੰਸਥਾਵਾਂ, ਗੁਰਦੁਆਰਾ ਸੀਸ ਗੰਜ ਸਾਹਿਬ 'ਤੇ ਹੋਣ ਵਾਲੇ ਉਤਸਵ 'ਚ ਹਿੱਸਾ ਲੈਣਗੇ, ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਨੇ ਬਲੀਦਾਨ ਦਿੱਤਾ ਸੀ।

ਇਹ ਵੀ ਪੜ੍ਹੋ: ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ DSGMC ਦਾ ਵੱਡਾ ਫ਼ੈਸਲਾ

ਸਿਰਸਾ ਨੇ ਅੱਗੇ ਕਿਹਾ ਕਿ ਪ੍ਰੋਗਰਾਮ ਦੀ ਸਮਾਪਤੀ ਗੁਰਦੁਆਰਾ ਰਕਾਬ ਗੰਜ 'ਤੇ ਹੋਵੇਗੀ, ਜਿੱਥੇ ਗੁਰੂ ਤੇਗ ਬਹਾਦਰ ਦਾ ਅੰਤਿਮ ਸੰਸਕਾਰ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਇਸ ਮਹਾਉਤਸਵ ਦੀ ਰੂਪਰੇਖਾ ਬਣਾਉਣ ਲਈ 101 ਮੈਂਬਰੀ ਦੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸਿੱਖ ਇਤਿਹਾਸਕਾਰ, ਅਕਾਦਮਿਕ ਅਤੇ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਸਿਰਸਾ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ, ਪਟਨਾ ਸਾਹਿਬ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਕਾਰਜਕਾਰੀ ਕਮੇਟੀ ਦੇ ਪ੍ਰਧਾਨ ਹੋਣਗੇ। 

ਇਹ ਵੀ ਪੜ੍ਹੋ:  ਭਾਰਤ ਵਲੋਂ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਗੁਰਦੁਆਰੇ ਦਾ ਪ੍ਰਬੰਧ ਸਿੱਖਾਂ ਨੂੰ ਵਾਪਸ ਸੌਂਪਣ ਦੀ ਅਪੀਲ

ਸਿਰਸਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਦਰਸ਼ਨ 'ਤੇ ਝਾਨਣਾ ਪਾਉਣ ਲਈ ਸੈਮੀਨਾਰ ਅਤੇ ਵਿਆਖਿਆ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਗੁਰੂ ਤੇਗ ਬਹਾਦਰ ਦੇ ਜਨਮ ਸਥਾਨ ਤੋਂ 'ਪੰਜ ਪਿਆਰਿਆਂ' ਦੀ ਅਗਵਾਈ ਵਿਚ ਨਗਰ ਕੀਰਤਨ ਸ਼ੁਰੂ ਹੋਵੇਗਾ ਅਤੇ ਗੁਰੂ ਜੀ ਦੇ ਜੀਵਨ ਨਾਲ ਜੁੜੇ ਤਮਾਮ ਵੱਡੇ ਸ਼ਹਿਰਾਂ ਅਤੇ ਸਥਾਨਾਂ ਤੋਂ ਹੁੰਦੇ ਹੋਏ 15 ਦਿਨ ਦਾ ਸਫ਼ਰ ਤੈਅ ਕਰ ਕੇ ਦਿੱਲੀ ਦੇ ਰਕਾਬਗੰਜ ਗੁਰਦੁਆਰਾ ਪਹੁੰਚੇਗਾ। ਸਿਰਸਾ ਨੇ ਕਿਹਾ ਕਿ ਮਾਰਚ 2021 ਵਿਚ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿਚ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ, ਜਿਸ 'ਚ ਗੁਰੂ ਹਰੀਕਿਸ਼ਨ ਸਕੂਲਾਂ ਦੇ 1100 ਵਿਦਿਆਰਥੀ ਸ਼ਬਦ ਅਤੇ ਕੀਰਤਨ ਕਰਨਗੇ। ਸਿਰਸਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਦਰਸ਼ਨ 'ਤੇ ਲੇਜ਼ਰ ਸ਼ੋਅ ਵੀ ਆਯੋਜਿਤ ਕੀਤਾ ਜਾਵੇਗਾ।


Tanu

Content Editor

Related News