ਲਾਲ ਕਿਲ੍ਹੇ ’ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਜੀ ਦਾ 400ਵਾਂ ਪ੍ਰਕਾਸ਼ ਪੁਰਬ, PM ਮੋਦੀ ਕਰਨਗੇ ਸ਼ਿਰਕਤ
Wednesday, Apr 06, 2022 - 11:41 AM (IST)
ਨਵੀਂ ਦਿੱਲੀ– ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ’ਚ ਮਨਾਇਆ ਜਾਵੇਗਾ। ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕੇਂਦਰ ਸਰਕਾਰ ਵਲੋਂ ਲਾਲ ਕਿਲ੍ਹੇ ’ਤੇ ਦੋ ਦਿਨਾਂ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। 20 ਅਤੇ 21 ਅਪ੍ਰੈਲ ਨੂੰ ਹੋਣ ਵਾਲੇ ਇਸ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ। ਓਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦੇ ਹੋਏ ਇਸ ’ਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਅਤੇ SYL ਮੁੱਦਿਆਂ ਨੂੰ ਲੈ ਕੇ CM ਖੱਟੜ ਨੇ ਪੇਸ਼ ਕੀਤਾ ਮਤਾ, ਪੰਜਾਬ ਤੋਂ ਮੰਗਿਆ ਆਪਣੇ ਹੱਕ ਦਾ ਪਾਣੀ
ਭਾਰਤ ਸਰਕਾਰ ਦੇ ਸੰਸਕ੍ਰਿਤ ਮੰਤਰਾਲਾ ਵਲੋਂ DSGMC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਚਿੱਠੀ ਲਿਖ ਕੇ ਇਸ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਗਈ ਹੈ। ਹਰਮੀਤ ਕਾਲਕਾ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ ਇਹ ਦੋ ਦਿਨਾਂ ਪ੍ਰੋਗਰਾਮ 20 ਅਤੇ 21 ਅਪ੍ਰੈਲ ਨੂੰ ਹੋਵੇਗਾ, ਜਿਸ ’ਚ ਪਹਿਲੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। 20 ਅਪ੍ਰੈਲ ਨੂੰ ਲਾਈਟ ਐਂਡ ਸਾਊਂਡ ਸ਼ੋਅ ਅਤੇ ਸ਼ਬਦ ਕੀਰਤਨ ਹੋਵੇਗਾ, ਜਦਕਿ 21 ਅਪ੍ਰੈਲ ਨੂੰ 400 ਰਾਗੀ ਇਕੱਠੇ ਕੀਰਤਨ ਕਰਨਗੇ। ਇਸ ਦਿਨ ਪ੍ਰਧਾਨ ਮੰਤਰੀ ਮੋਦੀ ਵਲੋਂ ‘ਸਮਾਰਕ ਸਿੱਕਾ’ ਅਤੇ ‘ਡਾਕ ਟਿਕਟ’ ਵੀ ਜਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਰੌਲੀ ਹਿੰਸਾ: ਕਾਂਸਟੇਬਲ ਦੇ ਜਜ਼ਬੇ ਨੂੰ CM ਗਹਿਲੋਤ ਨੇ ਕੀਤਾ ਸਲਾਮ, ਜਾਨ ’ਤੇ ਖੇਡ ਕੇ ਲੋਕਾਂ ਦੀ ਬਚਾਈ ਜਾਨ
ਕਾਲਕਾ ਨੇ ਐਲਾਨ ਕੀਤਾ ਕਿ DSGMC ਵਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਵੇਖਦੇ ਹੋਏ 16 ਅਤੇ 17 ਅਪ੍ਰੈਲ ਨੂੰ ਹੋਣ ਵਾਲਾ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ, ਕਿਉਂਕਿ ਦੋਹਾਂ ਪ੍ਰੋਗਰਾਮਾਂ ਦਾ ਸਥਾਨ ਵੀ ਇਕ ਹੀ ਹੈ ਅਤੇ ਸਮੇਂ ਵੀ ਇਕ ਹੀ ਹੈ। ਉਨ੍ਹਾਂ ਕਿਹਾ ਕਿ ਜੋ 400 ਬੱਚਿਆਂ ਨੇ ਕੀਰਤਨ ਦੀ ਤਿਆਰੀ ਕੀਤੀ ਸੀ, ਉਹ ਕੇਂਦਰ ਸਰਕਾਰ ਦੇ ਪ੍ਰੋਗਰਾਮ ’ਚ ਹਿੱਸਾ ਲੈਣਗੇ ਅਤੇ ਦਿੱਲੀ ਕਮੇਟੀ ਇਸ ਪ੍ਰੋਗਰਾਮ ’ਚ ਪੂਰਾ ਸਹਿਯੋਗ ਕਰੇਗੀ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਬੀਮਾਰ ਪਤਨੀ ਨੂੰ 3 ਕਿਮੀ. ਠੇਲ੍ਹੇ 'ਤੇ ਹਸਪਤਾਲ ਲੈ ਕੇ ਪੁੱਜਾ ਬਜ਼ੁਰਗ ਪਰ ਕਿਸਮਤ ਨੇ ਨਹੀਂ ਦਿੱਤਾ ਸਾਥ
DSGMC ਪ੍ਰਧਾਨ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਲਈ ਬਹੁਤ ਖੁਸ਼ੀ ਅਤੇ ਮਾਣ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਉਲਕਿਆ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਇਸ ਪ੍ਰੋਗਰਾਮ ਤੋਂ ਦੁਨੀਆ ਭਰ ’ਚ ਸਕਾਰਾਤਮਕ ਸੰਦੇਸ਼ ਜਾਵੇਗਾ। ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਬਲੀਦਾਨ ਬਾਰੇ ਸਾਰੇ ਲੋਕ ਜਾਣ ਸਕਣਗੇ। ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ, ਜਿਨ੍ਹਾਂ ਨੇ ਕਸ਼ਮੀਰੀ ਪੰਡਤਾਂ ਦੀ ਸੁਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਸੀ।
ਨੋਟ- ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦੱਸੋ