ਗੁਰੂਗ੍ਰਾਮ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ
Wednesday, Jan 28, 2026 - 11:59 AM (IST)
ਗੁਰੂਗ੍ਰਾਮ- ਗੁਰੂਗ੍ਰਾਮ ਦੇ ਘੱਟੋ-ਘੱਟ 6 ਨਿੱਜੀ ਸਕੂਲਾਂ ਨੂੰ ਬੁੱਧਵਾਰ ਸਵੇਰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪੁਲਸ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੂਚਨਾ ਤੋਂ ਬਾਅਦ ਸਕੂਲ ਪ੍ਰਬੰਧਨ, ਪੁਲਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਲਰਟ 'ਤੇ ਹਨ ਅਤੇ ਸਾਰੇ 6 ਸਕੂਲਾਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਨੁਸਾਰ ਵਿਦਿਆਰਥੀਆਂ ਨੂੰ ਸਕੂਲ ਕੰਪਲੈਕਸਾਂ ਤੋਂ ਸੁਰੱਖਿਆ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਪੁਲਸ ਦਲ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨਾਲ ਸਕੂਲਾਂ 'ਚ ਮੌਜੂਦ ਹਨ।
ਜਾਂਚ 'ਚ ਮਦਦ ਲਈ ਰਾਜ ਆਫ਼ਤ ਰਿਸਪਾਂਸ ਫੋਰਸ (ਐੱਸਡੀਆਰਐੱਫ) ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਜਿਹੜੇ ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ 'ਚ ਡੀਐੱਲਐੱਫ ਫੇਜ-1 ਸਥਿਤ ਕੁੰਸਕਪਾਲਨ ਸਕੂਲ, ਸੈਕਟਰ-53 ਸਥਿਤ ਲਾਂਸਰਸ ਸਕੂਲ, ਸੈਕਟਰ-64 ਸਥਿਤ ਹੈਰੀਟੇਜ ਐਕਸਪੀਰੀਐਂਸ਼ੀਅਲ ਲਰਨਿੰਗ ਸਕੂਲ, ਡੀਐੱਲਐੱਫ ਫੇਜ-1 ਸਥਿਤ ਸ਼ਿਵ ਨਾਦਰ ਸਕੂਲ, ਸ਼੍ਰੀਰਾਮ ਅਰਾਵਲੀ ਸਕੂਲ ਅਤੇ ਬਾਦਸ਼ਾਹਪੁਰ ਕੋਲ ਸਥਿਤ ਪਾਥਵੇ ਵਰਲਡ ਸਕੂਲ ਸ਼ਾਮਲ ਹਨ। ਸਕੂਲ ਪ੍ਰਬੰਧਨ ਅਨੁਸਾਰ, ਉਨ੍ਹਾਂ ਨੂੰ ਸਵੇਰੇ ਲਗਭਗ 7.10 ਵਜੇ ਈ-ਮੇਲ ਰਾਹੀਂ ਧਮਕੀ ਮਿਲੀ। ਪੁਲਸ ਦੇ ਇਕ ਸੀਨੀਅਰ ਅਧਿਕਾੀ ਨੇ ਦੱਸਿਆ ਕਿ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਸ ਅਤੇ ਪ੍ਰਸ਼ਾਸਨ ਸਥਿਤੀ 'ਤੇ ਕਰੀਬੀ ਨਜ਼ਰ ਰੱਖ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
