ਗੁਰੂਗ੍ਰਾਮ: 10 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਧ ਵਿਚਾਲੇ ਰੁਕੀਆਂ ਕਲਾਸਾਂ, ਮਚੀ ਭਾਜੜ
Wednesday, Apr 29, 2026 - 01:37 PM (IST)
ਨੈਸ਼ਨਲ ਡੈਸਕ : ਦੇਸ਼ ਦੀ ਰਾਜਧਾਨੀ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਅੱਜ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸ਼ਹਿਰ ਦੇ 10 ਮਸ਼ਹੂਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ। ਜਿਵੇਂ ਹੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ, ਸਕੂਲਾਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਪਤਾ ਲੱਗਣ 'ਤੇ ਡਰੇ ਹੋਏ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਵਿਚ ਆ ਗਏ। ਧਮਕੀ ਭਰੇ ਈਮੇਲ ਮਿਲਣ ਤੋਂ ਤੁਰੰਤ ਬਾਅਦ ਪੁਲਸ ਨੇ ਇਮਾਰਤ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - 'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਸ਼੍ਰੀ ਰਾਮ ਸਕੂਲ, ਐਮਿਟੀ ਸਕੂਲ ਅਤੇ ਐਚਡੀਐਫਸੀ ਸਕੂਲ ਸਮੇਤ ਘੱਟੋ-ਘੱਟ 10 ਸਕੂਲਾਂ ਨੂੰ ਸਵੇਰੇ 8:33 ਵਜੇ ਧਮਕੀ ਭਰੇ ਈਮੇਲ ਮਿਲੇ ਸਨ। ਉਸ ਸਮੇਂ ਤੱਕ ਕਲਾਸਾਂ ਸ਼ੁਰੂ ਹੋ ਗਈਆਂ ਸਨ ਪਰ ਵਿਚਕਾਰ ਹੀ ਬੰਦ ਕਰ ਦਿੱਤੀਆਂ ਗਈਆਂ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਨੂੰ ਸਵੇਰੇ 9 ਵਜੇ ਦੇ ਕਰੀਬ ਧਮਕੀਆਂ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਅਧਿਕਾਰੀ ਨੇ ਕਿਹਾ ਕਿ ਸਕੂਲਾਂ ਨੇ ਤੁਰੰਤ ਐਮਰਜੈਂਸੀ ਪ੍ਰੋਟੋਕੋਲ ਲਾਗੂ ਕਰ ਦਿੱਤੇ। ਕਈ ਸਕੂਲਾਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
