ਗੁਰੂਗ੍ਰਾਮ : 14ਵੀਂ ਮੰਜ਼ਿਲ ਤੋਂ ਡਿੱਗਣ ਨਾਲ ਜਾਪਾਨੀ ਔਰਤ ਦੀ ਮੌਤ
Sunday, Mar 09, 2025 - 05:36 PM (IST)

ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ 'ਚ ਇਕ ਇਮਾਰਤ ਦੀ 14ਵੀਂ ਮੰਜ਼ਿਲ ਦੀ ਬਾਲਕਨੀ ਤੋਂ ਡਿੱਗਣ ਨਾਲ ਇਕ ਜਾਪਾਨੀ ਔਰਤ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਔਰਤ ਦੀ ਪਛਾਣ ਜਾਪਾਨ ਵਾਸੀ ਮਡੋਕੋ ਥਮਾਨੋ (34) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਹ ਪਿਛਲੇ ਸਾਲ ਸਤੰਬਰ 'ਚ ਆਪਣੇ ਪਤੀ ਨਾਲ ਗੁਰੂਗ੍ਰਾਮ ਆਈ ਸੀ। ਉਹ ਆਪਣੇ ਪਤੀ ਅਤੇ 2 ਬੱਚਿਆਂ ਨਾਲ ਇੱਥੇ ਇਕ ਸੋਸਾਇਟੀ 'ਚ ਰਹਿ ਰਹੀ ਸੀ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਸਵੇਰੇ ਹੋਈ, ਜਦੋਂ ਪੁਲਸ ਨੂੰ ਇਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਜ਼ਮੀਨ 'ਤੇ ਪਏ ਹੋਣ ਦੀ ਸੂਚਨਾ ਮਿਲੀ। ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ। ਸੈਕਟਰ 53 ਥਾਣੇ ਦੇ ਇੰਚਾਰਜ, ਪੁਲਸ ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ,'ਦੂਤਘਰ ਨੂੰ ਵੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8