ਭਾਰੀ ਮੀਂਹ ਕਾਰਨ ਪਾਣੀ ''ਚ ਡੁੱਬੀਆਂ ਗੁਰੂਗ੍ਰਾਮ ਦੀਆਂ ਸੜਕਾਂ, ਵਾਹਨਾਂ ਦਾ ਲੱਗ ਗਿਆ ਲੰਬਾ ਜਾਮ
Tuesday, Jun 24, 2025 - 08:32 AM (IST)

ਨੈਸ਼ਨਲ ਡੈਸਕ : ਗੁਰੂਗ੍ਰਾਮ ਵਿੱਚ ਅੱਜ ਸਵੇਰੇ ਭਾਰੀ ਮੀਂਹ ਪਿਆ, ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਵਿਘਨ ਪਿਆ। ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਨਾਲ ਇੱਕ ਸ਼ਕਤੀਸ਼ਾਲੀ ਗਰਜ ਦੀ ਰਿਪੋਰਟ ਵੀ ਨੋਟ ਕੀਤੀ ਗਈ ਹੈ, ਜਿਸ ਵਿੱਚ ਸੰਭਾਵੀ ਗੜੇਮਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ 'ਚ ਵਧਿਆ ਤਣਾਅ
ਇਸ ਦੌਰਾਨ ਗੁਰੂਗ੍ਰਾਮ ਦੇ ਗੋਲਫ ਕੋਰਸ ਰੋਡ ਵਿਖੇ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਅਤੇ ਮੀਂਹ ਦੇ ਪਾਣੀ ਕਾਰਨ ਵਾਹਨਾਂ ਦਾ ਲੰਬਾ ਜਾਮ ਲੱਗ ਗਿਆ, ਜਿਹੜਾ ਕਈ ਘੰਟੇ ਜਾਰੀ ਰਿਹਾ। ਇਸ ਦੌਰਾਨ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ। ਇਸ ਦੌਰਾਨ ਸਥਾਨਕ ਪ੍ਰਸ਼ਾਸਨ ਵੱਲੋਂ ਖ਼ਤਰਨਾਕ ਹਾਲਾਤ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8