ਗੁਰੂਗ੍ਰਾਮ: 135 ਸੂਕਲਾਂ ''ਤੇ ਕਾਰਵਾਈ ਦੇ ਹੁਕਮ
Friday, Oct 27, 2017 - 10:51 PM (IST)
ਗੁਰੂਗ੍ਰਾਮ (ਇੰਟ.)- ਰਿਆਨ ਸਕੂਲ ਦੇ ਦੂਸਰੀ ਜਮਾਤ ਦੇ ਵਿਦਿਆਰਥੀ ਪ੍ਰਦੁਮਨ ਦੀ ਮੌਤ ਮਗਰੋਂ ਸਕੂਲਾਂ 'ਚ ਬੱਚਿਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ 'ਚ ਪੁਲਸ ਨੇ 135 ਸਕੂਲਾਂ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ ਹਨ। ਗੁਰੂਗ੍ਰਾਮ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਅੱਜ ਇਥੇ ਦੱਸਿਆ ਕਿ ਪਿਛਲੇ ਮਹੀਨੇ ਸੈਕੰਡਰੀ ਸਿੱਖਿਆ ਡਾਇਰੈਕਟੋਰੇਟ ਨੇ ਸਕੂਲਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਦਾ ਹੁਕਮ ਦਿੱਤਾ ਸੀ। ਪ੍ਰਸ਼ਾਸਨ ਵੱਲੋਂ ਵੀ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਲਈ ਸਕੂਲਾਂ ਨੂੰ ਸਵੈ-ਤਸਦੀਕ ਕਰਨ ਲਈ ਕਿਹਾ ਗਿਆ ਸੀ ਪਰ 135 ਸਕੂਲਾਂ ਨੇ ਇਸ ਦੀ ਪਾਲਣਾ ਨਹੀਂ ਕੀਤੀ।
ਇਨ੍ਹਾਂ ਸਕੂਲਾਂ ਵਿਰੁੱਧ ਪੁਲਸ ਨੂੰ ਮਾਮਲਾ ਦਰਜ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਸਿਰਫ 223 ਸਕੂਲਾਂ ਨੇ ਆਪਣੇ ਸਰਟੀਫਿਕੇਟ ਜਮ੍ਹਾ ਕਰਵਾਏ ਹਨ।
