ਜਿਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

Friday, Sep 13, 2024 - 10:02 AM (IST)

ਨਵੀਂ ਦਿੱਲੀ- ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ 'ਚ ਵੀਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਇਕ ਜਿਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਡਿਪਟੀ ਕਮਿਸ਼ਨਰ (ਦੱਖਣੀ) ਅੰਕਿਤ ਚੌਹਾਨ ਨੇ ਦੱਸਿਆ ਕਿ ਗ੍ਰੇਟਰ ਕੈਲਾਸ਼ 'ਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਦੱਸਿਆ ਕਿ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿਮ ਮਾਲਕ ਨੂੰ 5 ਗੋਲੀਆਂ ਲੱਗੀਆਂ। 

ਇਹ ਵੀ ਪੜ੍ਹੋ- ਵਰ੍ਹੇਗਾ ਮੋਹਲੇਧਾਰ ਮੀਂਹ; ਮੌਸਮ ਵਿਭਾਗ ਨੇ ਜਾਰੀ ਕੀਤਾ 'ਯੈਲੋ ਅਲਰਟ'

ਪੁਲਸ ਮੁਲਾਜ਼ਮ ਜਦੋਂ ਘਟਨਾ ਵਾਲੀ ਥਾਂ 'ਤੇ ਪਹੁੰਚੇ ਤਾਂ ਉੱਥੇ ਉਨ੍ਹਾਂ ਨੇ ਬੰਦੂਕ ਦੀਆਂ ਕੁਝ ਗੋਲੀਆਂ ਅਤੇ ਖਾਲੀ ਖੋਖੋ ਵੇਖੇ। ਪੁਲਸ ਨੇ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਚਿਤਰੰਜਨ ਪਾਰਕ ਵਾਸੀ ਨਾਦਿਰ ਸ਼ਾਹ (35) ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ। ਚੌਹਾਨ ਨੇ ਦੱਸਿਆ ਕਿ ਹਮਲਾਵਰ ਦੋ-ਪਹੀਆ ਵਾਹਨ 'ਤੇ ਆਏ ਸਨ ਅਤੇ ਸ਼ਾਹ 'ਤੇ ਗੋਲੀਆਂ ਵਰ੍ਹਾਉਣ ਮਗਰੋਂ ਉੱਥੋਂ ਫਰਾਰ ਹੋ ਗਏ, ਉਨ੍ਹਾਂ ਦੇ ਦੋਸਤ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਸ਼ਾਹ ਇੱਥੇ ਸਾਂਝੇਦਾਰੀ ਵਿਚ ਇਕ ਜਿਮ ਚਲਾਉਂਦੇ ਸਨ, ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸੀਤਾਰਾਮ ਯੇਚੁਰੀ ਦਾ ਦਿਹਾਂਤ, ਦਿੱਲੀ ਦੇ ਏਮਜ਼ 'ਚ ਲਿਆ ਆਖ਼ਰੀ ਸਾਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News