ਜਿਮ ਮਾਲਕ ਦਾ ਬੇਰਹਿਮੀ ਨਾਲ ਕਤਲ, ਚਿਹਰੇ 'ਤੇ ਚਾਕੂ ਨਾਲ ਕੀਤੇ 21 ਵਾਰ

Thursday, Jul 11, 2024 - 10:45 AM (IST)

ਜਿਮ ਮਾਲਕ ਦਾ ਬੇਰਹਿਮੀ ਨਾਲ ਕਤਲ, ਚਿਹਰੇ 'ਤੇ ਚਾਕੂ ਨਾਲ ਕੀਤੇ 21 ਵਾਰ

ਨਵੀਂ ਦਿੱਲੀ- ਉੱਤਰੀ-ਪੂਰਬੀ ਦਿੱਲੀ ਦੇ ਭਜਨਪੁਰਾ ਇਲਾਕੇ ਵਿਚ ਕੁਝ ਲੋਕਾਂ ਨੇ ਇਕ ਜਿਮ ਦੇ ਮਾਲਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਮਿਤ ਚੌਧਰੀ ਉਰਫ਼ ਪ੍ਰੇਮ (28) ਦੇ ਰੂਪ ਵਿਚ ਹੋਈ ਹੈ। ਉਹ ਸੈਰ-ਸਪਾਟਾ ਸਹੂਲਤਾਂ ਉਪਲੱਬਧ ਕਰਾਉਣ ਵਾਲੀ ਇਕ ਕੰਪਨੀ ਵੀ ਚਲਾਉਂਦਾ ਸੀ। ਪੁਲਸ ਮੁਤਾਬਕ ਸੁਮਿਤ 'ਤੇ ਕੁਝ ਲੋਕਾਂ ਨੇ ਬੁੱਧਵਾਰ ਰਾਤ ਗਾਮਰੀ ਐਕਸਟੈਂਸ਼ਨ ਸਥਿਤ ਉਸ ਦੇ ਘਰ ਦੇ ਬਾਹਰ ਹਮਲਾ ਕੀਤਾ ਸੀ। ਉੱਤਰੀ-ਪੂਰਬੀ ਦਿੱਲੀ ਦੇ ਪੁਲਸ ਕਮਿਸ਼ਨਰ ਜੁਆਏ ਟਿਰਕੀ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਸੁਮਿਤ ਆਪਣੇ ਘਰ ਦੇ ਬਾਹਰ ਬੈਠਾ ਸੀ ਅਤੇ ਇਸ ਦੌਰਾਨ 3-4 ਲੋਕਾਂ ਨਾਲ ਉਸ ਦਾ ਝਗੜਾ ਹੋ ਗਿਆ ਸੀ।

ਟਿਰਕੀ ਮੁਤਾਬਕ ਹਮਲਾਵਰਾਂ ਨੇ ਸੁਮਿਤ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਚਿਹਰੇ, ਗਰਦਨ, ਛਾਤੀ ਅਤੇ ਢਿੱਡ 'ਤੇ ਕਈ ਵਾਰ ਕੀਤੇ। ਉਸ ਦੇ ਚਿਹਰੇ 'ਤੇ ਚਾਕੂ ਨਾਲ 21 ਤੋਂ ਜ਼ਿਆਦਾ ਵਾਰ ਹਮਲਾ ਕੀਤੇ ਜਾਣ ਦੇ ਨਿਸ਼ਾਨ ਹਨ। ਟਿਰਕੀ ਨੇ ਦੱਸਿਆ ਕਿ ਸੁਮਿਤ ਨੂੰ ਜੇ. ਪੀ. ਸੀ. ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਸੁਮਿਤ ਨੂੰ ਪਹਿਲਾਂ ਕਤਲ ਦੀ ਕੋਸ਼ਿਸ਼ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ ਜ਼ਮਾਨਤ 'ਤੇ ਬਾਹਰ ਸੀ। ਟਿਰਕੀ ਮੁਤਾਬਕ ਅਪਰਾਧੀਆਂ ਦੀ ਪਛਾਣ ਕਰਨ ਲਈ ਘਟਨਾ ਵਾਲੀ ਥਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸੁਮਿਤ ਦੇ ਪਰਿਵਾਰ ਵਿਚ ਉਸ ਦੀ ਪਤਨੀ ਅਤੇ ਤਿੰਨ ਸਾਲ ਦਾ ਪੁੱਤਰ ਹੈ।


author

Tanu

Content Editor

Related News