Gym 'ਚ ਤਾੜ-ਤਾੜ ਚੱਲੀਆਂ ਗੋਲ਼ੀਆਂ ! ਦਿੱਲੀ 'ਚ ਹੋਈ ਵਾਰਦਾਤ ਦੀ ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ
Tuesday, Jan 13, 2026 - 12:04 PM (IST)
ਨਵੀਂ ਦਿੱਲੀ- ਬਾਹਰੀ ਦਿੱਲੀ ਦੇ ਪੱਛਮੀ ਵਿਹਾਰ ਸਥਿਤ ਇਕ ਜਿਮ 'ਚ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ, ਜਿਸ ਨਾਲ ਇਲਾਕੇ 'ਚ ਡਰ ਫੈਲ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਘਟਨਾ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਹੋਈ। ਲਾਰੈਂਸ ਬਿਸ਼ਨੋਈ ਗਿਰੋਹ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਅਨੁਸਾਰ, ਜਿਮ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ, ਕਿਉਂਕਿ ਗਿਰੋਹ ਵਲੋਂ ਜਿਮ ਦੇ ਮਾਲਕ ਨੂੰ ਕੀਤੇ ਗਏ ਫੋਨ ਦਾ ਕੋਈ ਜਵਾਬ ਨਹੀਂ ਮਿਲਿਆ ਸੀ।
ਪੁਲਸ ਨੇ ਕਿਹਾ ਕਿ ਉਹ ਪੋਸਟ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਰ.ਕੇ. ਜਿਮ 'ਚ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ। ਉਨ੍ਹਾਂ ਦੱਸਿਆ ਕਿ ਸਬੂਤ ਜੁਟਾਉਣ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਸੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਮੌਕੇ 'ਤੇ ਇਕ ਕਾਰਤੂਸ ਬਰਾਮਦ ਕੀਤਾ ਗਿਆ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਫੜਣ ਲਈ ਕਈ ਟੀਮ ਗਠਿਤ ਕੀਤੀ ਗਈ ਹੈ।'' ਸੋਸ਼ਲ ਮੀਡੀਆ ਪੋਸਟ ਬਾਰੇ ਉਨ੍ਹਾਂ ਕਿਹਾ,''ਸਾਨੂੰ ਸੋਸ਼ਲ ਮੀਡੀਆ ਪੋਸਟ ਦੀ ਜਾਣਕਾਰੀ ਹੈ ਅਤੇ ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਇਸ ਸਮੇਂ ਕਿਸੇ ਗਿਰੋਹ ਦੀ ਸ਼ਮੂਲੀਅਤ 'ਤੇ ਟਿੱਪਣੀ ਕਰਨਾ ਜਲਦਬਾਜ਼ੀ ਹੋਵੇਗੀ।'' ਉਨ੍ਹਾਂ ਕਿਹਾ ਕਿ ਸਾਰੇ ਸੰਭਾਵਿਤ ਪਹਿਲੂਆਂ 'ਤੇ ਗੌਰ ਕੀਤਾ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਘਟਨਾਕ੍ਰਮ ਅਤੇ ਹਮਲਾਵਰ ਜਿਸ ਮਾਰਗ ਤੋਂ ਦੌੜੇ, ਉਸ ਦਾ ਪਤਾ ਲਗਾਉਣ ਲਈ ਨੇੜੇ-ਤੇੜੇ ਦੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
