ਕੋਰੋਨਾ ਆਫ਼ਤ: ਨਾਹਨ ਮੈਡੀਕਲ ਕਾਲਜ ਹਸਪਤਾਲ ਦਾ ਗਾਇਨੀ ਵਾਰਡ ਸੀਲ

09/03/2020 4:40:36 PM

ਨਾਹਨ— ਹਿਮਾਚਲ ਪ੍ਰਦੇਸ਼ ਦੇ ਨਾਹਨ ਮੈਡੀਕਲ ਕਾਲਜ ਹਸਪਤਾਲ ਵਿਚ ਬੁੱਧਵਾਰ ਸ਼ਾਮ ਨੂੰ ਇਕ ਗਰਭਵਤੀ ਜਨਾਨੀ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਗਾਇਨੀ (ਗਾਇਨੀਕੋਲੋਜੀ)ਵਾਰਡ ਨੂੰ ਸੀਲ ਕਰ ਦਿੱਤਾ ਗਿਆ। ਜਦਕਿ ਵਾਰਡ ਦੇ ਅੰਦਰ ਮਰੀਜ਼ਾਂ ਨੂੰ ਸਾਵਧਾਨੀ ਵਰਤਦੇ ਹੋਏ ਹਸਪਤਾਲ ਪ੍ਰਬੰਧਨ ਨੇ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੈਡੀਕਲ ਕਾਲਜ ਨਾਹਨ ਵਿਚ ਇਕ ਗਰਭਵਤੀ ਜਨਾਨੀ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਜਿੱਥੇ ਵਾਰਡ ਸੀਲ ਕਰ ਦਿੱਤਾ ਗਿਆ ਹੈ, ਉੱਥੇ ਹੀ ਕੋਰੋਨਾ ਪਾਜ਼ੇਟਿਵ ਪਾਈ ਗਈ ਗਰਭਵਤੀ ਜਨਾਨੀ ਦੇ ਆਪਰੇਸ਼ਨ ਵਿਚ ਲੱਗੇ ਸਟਾਫ਼ ਸਮੇਤ ਡਾਕਟਰਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ, ਤਾਂ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। 

ਓਧਰ ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਨਿਰਦੋਸ਼ ਕੁਮਾਰ ਭਾਰਦਵਾਜ ਨੇ ਦੱਸਿਆ ਕਿ ਗਾਇਨੀ ਵਾਰਡ ਵਿਚ ਦਾਖ਼ਲ ਮਰੀਜ਼ਾਂ ਨੂੰ ਸਾਵਧਾਨੀ ਦੇ ਤੌਰ 'ਤੇ ਮੈਡੀਕਲ ਕਾਲਜ ਤੋਂ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੈਡੀਕਲ ਕਾਲਜ ਵਿਚ ਜੇਕਰ ਕੋਈ ਵੀ ਅਜਿਹਾ ਮਰੀਜ਼ ਦਾਖ਼ਲ ਹੁੰਦਾ ਹੈ, ਜਿਸ ਵਿਚ ਕੋਰੋਨਾ ਦੇ ਲੱਛਣ ਦਿੱਸਦੇ ਹਨ ਤਾਂ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਜਾਵੇਗਾ।

ਮੈਡੀਕਲ ਕਾਲਜ ਨਾਹਨ ਵਿਚ ਆਉਣ ਵਾਲੀਆਂ ਜਨਾਨੀਆਂ ਲਈ ਕੋਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ। ਇੱਥੇ ਡਿਲਿਵਰੀ ਲਈ ਦਾਖ਼ਲ ਹੋਣ ਵਾਲੀਆਂ ਜਨਾਨੀਆਂ ਦੇ ਪਹਿਲਾਂ ਕੋਰੋਨਾ ਟੈਸਟ ਲਈ ਨਮੂਨੇ ਲਏ ਜਾਂਦੇ ਹਨ। ਇਸ ਤਰ੍ਹਾਂ ਪਾਜ਼ੇਟਿਵ ਪਾਈ ਗਈ ਜਨਾਨੀ ਦਾ ਵੀ ਆਪੇਰਸ਼ਨ ਤੋਂ ਕਰਨ ਤੋਂ ਪਹਿਲਾਂ ਕੋਰੋਨਾ ਟੈਸਟ ਕੀਤਾ ਗਿਆ ਸੀ, ਜੋ ਕਿ ਪਾਜ਼ੇਟਿਵ ਪਾਇਆ ਗਿਆ। ਦੱਸ ਦੇਈਏ ਕਿ ਪ੍ਰਦੇਸ਼ ਭਰ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 6 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਸਿਰਮੌਰ 'ਚ ਵੀ ਕੋਰੋਨਾ ਕੇਸ ਲਗਾਤਾਰ ਵੱਧ ਰਹੇ ਹਨ।


Shyna

Content Editor

Related News