ਹਾਫਿਜ਼ ਸਈਦ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਪਹਿਲਗਾਮ ਹਮਲੇ ਦੀ ਰਚੀ ਸੀ ਸਾਜਿਸ਼

Tuesday, Jul 14, 2026 - 12:55 PM (IST)

ਹਾਫਿਜ਼ ਸਈਦ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਪਹਿਲਗਾਮ ਹਮਲੇ ਦੀ ਰਚੀ ਸੀ ਸਾਜਿਸ਼

ਜੰਮੂ- ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਨਾਲ ਜੁੜੇ ਇਕ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਦੀ ਵਿਸ਼ੇਸ਼ ਅਦਾਲਤ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲਈਟੀ) ਦੇ ਸਰਗਨਾ ਹਾਫਿਜ਼ ਸਈਦ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ। ਐੱਨਆਈਏ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ 'ਚ ਪੂਰਕ ਦੋਸ਼ ਪੱਤਰ ਦਾਖ਼ਲ ਕੀਤੇ ਜਾਣ ਦੇ 2 ਦਿਨਾਂ ਬਾਅਦ, 8 ਜੁਲਾਈ ਨੂੰ ਐੱਨਆਈਏ ਦੀ ਵਿਸ਼ੇਸ਼ ਅਦਾਲਤ ਦੇ ਜੱਜ ਨੇ ਇਹ ਆਦਸ਼ ਪਾਸ ਕੀਤਾ। 

ਭਾਰਤ ਅਤੇ ਅਮਰੀਕਾ ਵਲੋਂ ਗਲੋਬਲ ਅੱਤਵਾਦੀ ਐਲਾਨ ਸਈਦ ਨੂੰ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦਾ ਵੀ ਮੁੱਖ ਸਾਜਿਸ਼ਕਰਤਾ ਮੰਨਿਆ ਜਾਂਦਾ ਹੈ। ਜੰਮੂ ਸਥਿਤ ਵਿਸ਼ੇਸ਼ ਐੱਨਆਈਏ ਅਦਾਲਤ 'ਚ ਦਾਖ਼ਲ ਪੂਰਕ ਦੋਸ਼ ਪੱਤਰ 'ਚ 76 ਸਾਲਾ ਸਈਦ ਨੂੰ ਵਿਅਕਤੀਗਤ ਹੈਸੀਅਤ ਦੇ ਨਾਲ-ਨਾਲ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਉਸ ਨਾਲ ਜੁੜੇ 'ਦਿ ਰੇਜਿਸਟੈਂਟ ਫਰੰਟ' (ਟੀਆਰਐੱਫ) ਦੇ ਮੁਖੀ ਵਜੋਂ ਦੋਸ਼ੀ ਬਣਾਇਆ ਗਿਆ ਹੈ। ਉਸ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਅਦਾਲਤ ਦੇ ਆਦੇਸ਼ ਅਨੁਸਾਰ, ਐੱਨਆਈਏ ਨੇ ਅਦਾਲਤ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਰਗੋਧਾ ਵਾਸੀ, ਫਰਾਰ ਅੱਤਵਾਦੀ ਹਾਫਿਜ਼ ਸਈਦ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ 'ਚ ਦੋਸ਼ੀ ਹੈ ਅਤੇ ਉਹ ਜਾਣਬੁੱਝ ਕੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਐੱਨਆਈਏ ਨੇ ਮਾਮਲੇ 'ਚ ਅੱਗੇ ਦੀ ਕਾਰਵਾਈ ਅਤੇ ਜਾਂਚ ਦੌਰਾਨ ਉਸ ਖ਼ਿਲਾਫ਼ ਕਾਨੂੰਨੀ ਕਦਮ ਚੁੱਕਣ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ। ਅਦਾਲਤ ਨੇ ਆਪਣੇ ਆਦੇਸ਼ 'ਚ ਕਿਹਾ,''ਨਿਰਪੱਖ, ਪੂਰਨ ਅਤੇ ਪ੍ਰਭਾਵੀ ਜਾਂਚ ਲਈ ਦੋਸ਼ੀ (ਹਾਫਿਜ਼ ਸਈਦ) ਦੀ ਗ੍ਰਿਫ਼ਤਾਰੀ ਅਤੇ ਹਿਰਾਸਤ 'ਚ ਪੁੱਛ-ਗਿੱਛ ਜ਼ਰੂਰੀ ਹੈ। ਇਸ ਲਈ ਗੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾਂਦਾ ਹੈ ਅਤੇ ਕਾਨੂੰਨ ਅਨੁਸਾਰ ਉਸ ਨੂੰ ਲਾਗੂ ਕਰਨ ਲਈ ਇਸ ਨੂੰ ਐੱਨਆਈਏ, ਜੰਮੂ ਦੇ ਡਿਪਟੀ ਜਨਰਲ ਇੰਸਪੈਕਟਰ ਨੂੰ ਭੇਜਿਆ ਜਾਂਦਾ ਹੈ।'' ਪਿਛਲੇ ਸਾਲ 22 ਅਪ੍ਰੈਲ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਅੱਤਵਾਦੀਆਂ ਨੇ 26 ਲੋਕਾਂ ਦਾ ਕਤਲ ਕਰ ਦਿੱਤਾ ਸੀ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

DIsha

Content Editor

Related News