PDP ਨੂੰ ਵੱਡਾ ਝਟਕਾ, ਬੀਜੇਪੀ ''ਚ ਸ਼ਾਮਲ ਹੋਏ ਹਾਜੀ ਇਨਾਇਤ ਅਲੀ
Monday, Aug 26, 2019 - 08:20 PM (IST)

ਸ਼੍ਰੀਨਗਰ— ਜੰਮੂ ਕਸ਼ਮੀਰ 'ਚ ਪੀ.ਡੀ.ਪੀ. ਨੂੰ ਵੱਡਾ ਝਟਕਾ ਲੱਗਾ ਹੈ। ਜੰਮੂ ਕਸ਼ਮੀਰ ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਤੇ ਪਾਰਟੀ ਦੇ ਸੀਨੀਅਰ ਨੇਤਾ ਹਾਜੀ ਇਨਾਇਤ ਅਲੀ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ। ਹਾਜੀ ਇਨਾਇਤ ਅਲੀ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ।