HAL ਦੀ ਇਮਾਰਤ 'ਚ ਲੱਗੀ ਭਿਆਨਕ ਅੱਗ

04/29/2020 5:58:27 PM

ਬੈਂਗਲੁਰੂ-ਕਰਨਾਟਕ ਦੇ ਬੈਂਗਲੁਰੂ 'ਚ ਸਥਿਤ ਹਿੰਦੁਸਤਾਨ ਐਰੋਨੋਟਿਕਸ ਲਿਮਟਿਡ ਦੀ ਇਮਾਰਤ 'ਚ ਅੱਜ ਭਾਵ ਬੁੱਧਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ। ਇਸ ਦੌਰਾਨ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਪਹੁੰਚੀਆਂ। 

ਪੁਲਸ ਮੁਤਾਬਕ ਅੱਜ ਸਵੇਰਸਾਰ ਲਗਭਗ 9 ਵਜੇ ਰਸਾਇਣ 'ਚ ਅੱਗ ਲੱਗਣ ਦਾ ਪਤਾ ਲੱਗਿਆ ਅਤੇ ਅੱਧੇ ਘੰਟੇ ਬਾਅਦ ਕਾਫੀ ਉੱਚੀਆਂ-ਉੱਚੀਆਂ ਲਪਟਾਂ ਉੱਠਣ ਲੱਗੀਆਂ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਈ ਘੰਟਿਆਂ ਤੱਕ ਕੋਸ਼ਿਸ਼ ਕਰਨ 'ਤੇ ਦੁਪਹਿਰ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ ਦੌਰਾਨ ਕੋਈ ਵੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਬਾਅਦ 'ਚ ਐੱਚ.ਏ.ਐੱਲ ਨੇ ਇਕ ਬਿਆਨ 'ਚ ਦੱਸਿਆ ਕਿ ਭੱਠੀ ਅਤੇ ਢਲਾਈ ਖੰਡ 'ਚ ਰੱਖੇ ਕਬਾੜ 'ਚ ਅੱਗ ਲੱਗੀ।

Iqbalkaur

This news is Content Editor Iqbalkaur