ਸ਼ਰਮਨਾਕ! ਮਜ਼ਦੂਰੀ ਦੇ ਪੈਸੇ ਮੰਗਣ ’ਤੇ ਹੱਥ ਵੱਢਿਆ, ਤਿੰਨ ਗ੍ਰਿਫ਼ਤਾਰ
Monday, Nov 22, 2021 - 10:15 AM (IST)

ਰੀਵਾ (ਭਾਸ਼ਾ)- ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ’ਚ ਮਜ਼ਦੂਰੀ ਦੇ ਪੈਸੇ ਮੰਗਣ ’ਤੇ 45 ਸਾਲ ਦੇ ਇਕ ਦਲਿਤ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਹੱਥ ਵੱਢਣ ਦੇ ਦੋਸ਼ ਹੇਠ ਉਸ ਦੇ ਮਾਲਕ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਐਤਵਾਰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਵਿਆਹ ਦਾ ਪ੍ਰਸਤਾਵ ਠੁਕਰਾਉਣ ’ਤੇ 2 ਬੱਚਿਆਂ ਦੀ ਮਾਂ ਨੇ ਪ੍ਰੇਮੀ ’ਤੇ ਸੁੱਟਿਆ ਤੇਜ਼ਾਬ
ਘਟਨਾ ਰੀਵਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 40 ਕਿਲੋਮੀਟਰ ਦੂਰ ਸਿਰਮੌਰ ਪੁਲਸ ਥਾਣਾ ਅਧੀਨ ਆਉਂਦੇ ਪਿੰਡ ਡੋਲਮਊ ਵਿਖੇ ਵਾਪਰੀ। ਰੀਵਾ ਦੇ ਐਡੀਸ਼ਨਲ ਪੁਲਸ ਮੁਖੀ ਸ਼ਿਵ ਕੁਮਾਰ ਨੇ ਦੱਸਿਆ ਕਿ ਮਜ਼ਦੂਰ ਦੇ ਮਾਲਕ ਗਣੇਸ਼ ਮਿਸ਼ਰਾ ਨੂੰ ਰਿਮਾਂਡ ਲੈਣ ਲਈ ਅਦਾਲਤ ਵਿਚ ਪੇਸ਼ ਕੀਤਾ ਜਾਏਗਾ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ