ਬਿਹਤਰ ਸਿਹਤ ਸੁਵਿਧਾਵਾਂ ਦੇ ਵਾਅਦੇ ਨਾਲ ਅਪਗ੍ਰੇਡ ਕੀਤਾ ਗਿਆ ਹੰਦਵਾੜਾ ਹਸਪਤਾਲ

Tuesday, Sep 29, 2020 - 05:31 PM (IST)

ਬਿਹਤਰ ਸਿਹਤ ਸੁਵਿਧਾਵਾਂ ਦੇ ਵਾਅਦੇ ਨਾਲ ਅਪਗ੍ਰੇਡ ਕੀਤਾ ਗਿਆ ਹੰਦਵਾੜਾ ਹਸਪਤਾਲ

ਸ਼੍ਰੀਨਗਰ—ਯੂਟੀ ਪ੍ਰਸ਼ਾਸਨ ਨੇ ਕਸ਼ਮੀਰ 'ਚ ਸਿਹਤ ਦੀਆਂ ਬਿਹਤਰ ਸੁਵਿਧਾਵਾਂ ਦੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਇਕ ਹੋਰ ਕਦਮ ਚੁੱਕਿਆ ਹੈ। ਹੰਦਵਾੜਾ ਦੇ ਜ਼ਿਲਾ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਕੰਮ ਨੂੰ ਸ਼ੁਰੂ ਕਰਨ ਦੇ ਨਾਲ ਹੀ ਲੋਕਾਂ ਨੂੰ ਇਸ ਗੱਲ ਦੀ ਉਮੀਦ ਦਿੱਤੀ ਹੈ ਕਿ ਉਨ੍ਹਾਂ ਨੂੰ ਹੈਲਥ ਦੇ ਮਾਮਲੇ 'ਚ ਬਿਹਤਰ ਸੇਵਾਵਾਂ ਦਿੱਤੀਆਂ ਜਾਣਗੀਆਂ। ਕੁਪਵਾੜਾ ਦੇ ਇਸ ਹਸਪਤਾਲ ਨੂੰ ਅਪਗ੍ਰੇਡ ਕਰਨ ਨੂੰ ਲੈ ਕੇ ਸਥਾਨਕ ਲੋਕ ਕਾਫੀ ਸਮੇਂ ਤੋਂ ਮੰਗ ਕਰ ਰਹੇ ਸਨ। 
ਹੰਦਵਾੜਾ ਦਾ ਇਹ ਇਲਾਕਾ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਰਚਾ 'ਚ ਰਹਿੰਦਾ ਹੈ। ਕਈ ਜਵਾਨ ਅੱਤਵਾਦਰੋਧੀ ਗਤੀਵਿਧੀਆਂ 'ਚ ਆਪਣੀ ਜਾਨ ਗੁਆ ਚੁੱਕੇ ਹਨ। ਪ੍ਰਸ਼ਾਸਨ ਨੇ ਹੁਣ ਇਥੇ ਵਿਕਾਸ ਦੇ ਨਵੇਂ ਰਸਤੇ ਖੋਲ੍ਹੇ ਹਨ। ਹੰਦਵਾੜਾ 'ਚ ਇਨਡੋਰ ਸਟੇਡੀਅਮ ਦਾ ਕੰਮ ਵੀ ਜ਼ੋਰਾਂ 'ਤੇ ਹੈ। ਇਸ ਲਈ ਕੇਂਦਰ ਨੇ ਚਾਰ ਕਰੋੜ ਦੀ ਧਨਰਾਸ਼ੀ ਦਿੱਤੀ ਹੈ। ਉੱਧਰ ਹਸਪਤਾਲ ਦੇ ਅਪਗ੍ਰੇਡੇਸ਼ਨ ਹੇਤੂ 68 ਕਰੋੜ ਜਾਰੀ ਕੀਤੇ ਗਏ ਹਨ। 
ਸਥਾਨਕ ਲੋਕਾਂ ਮੁਤਾਬਕ ਇਸ ਨਾਲ ਉਨ੍ਹਾਂ ਨੂੰ ਕਾਫੀ ਮਦਦ ਮਿਲੇਗੀ ਅਤੇ ਹੁਣ ਲੋਕਾਂ ਦਾ ਹਰ ਤਰ੍ਹਾਂ ਦਾ ਇਲਾਜ ਇਥੇ ਹੋ ਪਾਵੇਗਾ। ਇਸ ਤੋਂ ਪਹਿਲਾਂ ਲੋਕਾਂ ਨੂੰ ਸ਼੍ਰੀਨਗਰ ਜਾਣਾ ਪੈਂਦਾ ਸੀ। ਅਲਤਾਫ ਨਾਂ ਦੇ ਇਕ ਸਥਾਨਕ ਨਿਵਾਸੀ ਨੇ ਕਿਹਾ ਕਿ ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਹਸਪਤਾਲ ਦਾ ਕੰਮ ਸ਼ੁਰੂ ਕੀਤਾ। ਬਿਲਾਲ ਨਾਂ ਦੇ ਹੋਰ ਨਾਗਰਿਕ ਨੇ ਕਿਹਾ ਕਿ ਜਦੋਂ ਹਸਪਤਾਲ ਸ਼ੁਰੂ ਹੋਵੇਗਾ ਤਾਂ ਕਾਫੀ ਸਾਰੇ ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਹਸਪਤਾਲ ਦੇ ਡਾਕਟਰ ਏਜ਼ਾਜ਼ ਨੇ ਕਿਹਾ ਕਿ ਸਰਕਾਰ ਜ਼ਿਲਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਨੀਤੀ 'ਤੇ ਕੰਮ ਕਰ ਰਹੀ ਹੈ ਅਤੇ ਇਸ ਨਾਲ ਹਰ ਤਰ੍ਹਾਂ ਦੇ ਰੋਗਾਂ ਦਾ ਇਲਾਜ ਸੰਭਵ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।


author

Aarti dhillon

Content Editor

Related News