ਹਾਪੁੜ ਦੀ ਅਦਾਲਤ ’ਚ ਹਿਸਟਰੀਸ਼ੀਟਰ ਦਾ ਗੋਲੀ ਮਾਰ ਕੇ ਕਤਲ

Wednesday, Aug 17, 2022 - 12:05 PM (IST)

ਹਾਪੁੜ ਦੀ ਅਦਾਲਤ ’ਚ ਹਿਸਟਰੀਸ਼ੀਟਰ ਦਾ ਗੋਲੀ ਮਾਰ ਕੇ ਕਤਲ

ਹਾਪੁੜ– ਉੱਤਰ ਪ੍ਰਦੇਸ਼ ਦੇ ਹਾਪੁੜ ’ਚ ਜ਼ਿਲਾ ਅਦਾਲਤ ’ਚ ਪੇਸ਼ੀ ਲਈ ਲਿਆਂਦੇ ਗਏ ਇਕ ਹਿਸਟਰੀਸ਼ੀਟਰ ਲਖਨ ਉਰਫ਼ ਯਸ਼ਪਾਲ (35) ਦਾ ਕੁਝ ਬਦਮਾਸ਼ਾਂ ਨੇ ਮੰਗਲਵਾਰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਲਖਨ ਸਿੰਘ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਲਈ ਹਰਿਆਣਾ ਦੇ ਫਰੀਦਾਬਾਦ ਤੋਂ ਪੁਲਸ ਹਿਰਾਸਤ ਵਿੱਚ ਲਿਆਂਦਾ ਗਿਆ ਸੀ।

ਮੁਲਜ਼ਮ ਅਜੇ ਅਦਾਲਤ ਦੇ ਗੇਟ ਕੋਲ ਪੁੱਜਿਆ ਹੀ ਸੀ ਕਿ ਕੁਝ ਹਥਿਆਰਬੰਦ ਵਿਅਕਤੀਆਂ ਨੇ ਉਸ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਲਖਨ ਗਲੇ ਵਿੱਚ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸੂਤਰਾਂ ਮੁਤਾਬਕ ਬਦਮਾਸ਼ਾਂ ਨੇ ਲਖਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੰਜ ਰਾਉਂਡ ਫਾਇਰ ਕੀਤੇ। ਲਖਨ ਖਿਲਾਫ ਗੰਭੀਰ ਅਪਰਾਧ ਦਰਜ ਸਨ। ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ । ਜਲਦੀ ਹੀ ਗੋਲੀਆਂ ਚਲਾਉਣ ਵਾਲਿਆਂ ਦੀ ਪਛਾਣ ਕਰ ਲਈ ਜਾਵੇਗੀ।


author

Rakesh

Content Editor

Related News