ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ ਨੇ ਪੁਆ 'ਤੀਆਂ ਭਾਜੜਾਂ

Monday, May 18, 2026 - 12:05 PM (IST)

ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ ਨੇ ਪੁਆ 'ਤੀਆਂ ਭਾਜੜਾਂ

ਹਰਿਦੁਆਰ : ਉਤਰਾਖੰਡ ਦੇ ਹਰਿਦੁਆਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਮਸ਼ਹੂਰ ਹਰ ਕੀ ਪੌੜੀ ਨੂੰ 4 ਦਿਨਾਂ ਦੇ ਅੰਦਰ ਬੰਬ ਨਾਲ ਉਡਾ ਦੇਣ ਦੀ ਧਮਕੀ ਵਾਲਾ ਫੋਨ ਆਇਆ ਹੈ। ਪੁਲਸ ਨੂੰ ਇਸ ਧਮਕੀ ਭਰੇ ਫੋਨ ਦੀ ਜਾਣਕਾਰੀ ਮਿਲਣ 'ਤੇ ਭਾਜੜਾਂ ਪੈ ਗਈਆਂ। ਦੱਸ ਦੇਈਏ ਕਿ ਹਰਿਦੁਆਰ ਦੀ ਹਰ ਕੀ ਪੌੜੀ ਸਭ ਤੋਂ ਮਸ਼ਹੂਰ ਅਤੇ ਪਵਿੱਤਰ ਗੰਗਾ ਘਾਟ ਹੈ, ਜਿੱਥੇ ਹਰ ਰੋਜ਼ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਇਸ਼ਨਾਨ ਕਰਨ ਲਈ ਆਉਂਦੇ ਹਨ। 

ਇਹ ਵੀ ਪੜ੍ਹੋ - ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ ਤੋਂ ਆਈ ਰੂਹ ਕੰਬਾਊ ਖ਼ਬਰ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਕ 30 ਸਾਲਾ ਵਿਅਕਤੀ ਨੇ 112 ਨੰਬਰ 'ਤੇ ਫ਼ੋਨ ਕੀਤਾ ਅਤੇ ਗੱਲਬਾਤ ਕਰਦੇ ਹੋਏ ਅਗਲੇ ਚਾਰ ਦਿਨਾਂ ਦੇ ਅੰਦਰ ਹਰ ਕੀ ਪੌੜੀ ਅਤੇ ਹੋਰ ਥਾਵਾਂ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ। ਵਿਅਕਤੀ ਦੀ ਧਮਕੀ ਵਾਲੀ ਕਾਲ ਤੋਂ ਬਾਅਦ ਪੁਲਸ ਨੇ ਇਸ ਦੀ ਸੂਚਨਾ ਸੁਰੱਖਿਆ ਏਜੰਸੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਦੋਵਾਂ ਟੀਮਾਂ ਨੇ ਚੌਕਸ ਹੁੰਦੇ ਹੋਏ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਫੋਨ ਕਾਲ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਂਦੇ ਹੋਏ ਪੁਲਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਦੋਸ਼ੀ ਦੀ ਪਛਾਣ ਸੋਹਨ ਸਿੰਘ ਰਾਵਤ ਵਜੋਂ ਹੋਈ ਹੈ, ਜੋ ਕਿ ਯਮਕੇਸ਼ਵਰ ਇਲਾਕੇ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਜਾਂਚ ਤੋਂ ਪਤਾ ਲੱਗਾ ਹੈ ਕਿ ਨੌਜਵਾਨ ਨੇ ਸ਼ਰਾਬ ਦੇ ਨਸ਼ੇ ਵਿੱਚ ਕਾਲ ਕੀਤੀ ਸੀ। ਮੁਲਜ਼ਮਾਂ ਖ਼ਿਲਾਫ਼ ਨਗਰ ਕੋਤਵਾਲੀ ਦੇ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਹਰ ਕੀ ਪੌੜੀ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਵਾਧਾ ਕਰ ਦਿੱਤਾ ਗਿਆ ਹੈ। ਹਰੇਕ ਚੀਜ਼ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News