ਛੇੜਛਾੜ ਕਰਨ ਦੇ ਦੋਸ਼ ''ਚ ਤਿੰਨ ਨੌਜਵਾਨਾਂ ਦੀ ਕੁੱਟਮਾਰ, ਕਟਵਾਏ ਵਾਲ

5/23/2020 1:06:20 PM

ਬਲੀਆ- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ 'ਚ 15 ਸਾਲਾ ਕੁੜੀ ਨਾਲ ਛੇੜਛਾੜ ਦੀ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਤਿੰਨ ਨੌਜਵਾਨਾਂ ਨੂੰ ਬੰਧਕ ਬਣਾ ਕੇ ਉਨ੍ਹਾਂ ਦੀ ਕੁੱਟਮਾਰ ਕਰ ਦਿੱਤੀ ਅਤੇ ਉਨ੍ਹਾਂ ਦੇ ਵਾਲ ਕਟਵਾ ਦਿੱਤੇ। ਪੁਲਸ ਸੁਪਰਡੈਂਟ ਸੰਜੇ ਯਾਦਵ ਅਨੁਸਾਰ ਸ਼ੁੱਕਰਵਾਰ ਸਵੇਰੇ ਮਨਿਕਪੁਰ ਪਿੰਡਾਰੀ ਪਿੰਡ 'ਚ 15 ਸਾਲਾ ਕੁੜੀ ਨਾਲ ਤਿੰਨ ਨੌਜਵਾਨਾਂ ਨੇ ਛੇੜਛਾੜ ਕੀਤੀ।

ਛੇੜਛਾੜ ਦੀ ਘਟਨਾ ਤੋਂ ਬਾਅਦ ਰੋਲਾ ਸੁਣ ਕੇ ਪਿੰਡ ਵਾਸੀ ਨੇ ਦੋਸ਼ੀ ਤਿੰਨਾਂ ਨੌਜਵਾਨਾਂ ਨੂੰ ਬੰਧਕ ਬਣਾ ਲਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਵਾਲ ਕੱਟ ਦਿੱਤੇ। ਇਸ ਮਾਮਲੇ 'ਚ ਪੁਲਸ ਨੇ ਦੋਹਾਂ ਪੱਖਾਂ ਵਲੋਂ 5 ਲੋਕਾਂ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

DIsha

Content Editor DIsha