ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Saturday, May 30, 2026 - 05:37 PM (IST)

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਅਤੇ ਸੰਵੇਦਨਸ਼ੀਲ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁਲਾਕਾਤ ਦੌਰਾਨ ਹਰਭਜਨ ਸਿੰਘ ਨੇ ਪੰਜਾਬ ਦੇ ਵਿਕਾਸ, ਜਨਤਕ ਹਿੱਤਾਂ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਸਬੰਧ ਵਿੱਚ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਨੂੰ ਤਰੱਕੀ ਦੀਆਂ ਲੀਹਾਂ 'ਤੇ ਅੱਗੇ ਵਧਾਉਣ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ। ਹਰਭਜਨ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਕੇਂਦਰ ਅਤੇ ਰਾਜ ਸਰਕਾਰ ਵਿਚਾਲੇ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News