ਅਯੁੱਧਿਆ 'ਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਸ਼ਾਮਲ ਹੋਣਗੇ ਹਰਭਜਨ ਸਿੰਘ
Saturday, Jan 20, 2024 - 12:36 PM (IST)
ਸਪੋਰਟਸ ਡੈਸਕ- ਸਾਬਕਾ ਭਾਰਤੀ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਹਾ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਰ ਦਾ ਆਗਾਮੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਇੱਕ ਮਹੱਤਵਪੂਰਨ ਮੌਕਾ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਦੌਰਾਨ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਅਸ਼ੀਰਵਾਦ ਲੈਣ।
ਇਹ ਵੀ ਪੜ੍ਹੋ- ਡੀਪਫੇਕ ਵੀਡੀਓ ਦਾ ਸ਼ਿਕਾਰ ਹੋਏ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ, ਮੁੰਬਈ ਪੁਲਸ ਨੇ FIR ਕੀਤੀ ਦਰਜ
ਸ਼ੁੱਕਰਵਾਰ ਨੂੰ ਇਕ ਇੰਟਰਵਿਊ 'ਚ ਭੱਜੀ ਨੇ ਕਿਹਾ, 'ਦੇਸ਼ ਦੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਪ੍ਰਾਣ ਪ੍ਰਤਿਸ਼ਠਾ ਨੇੜੇ ਆ ਰਹੀ ਹੈ ਅਤੇ ਮੈਂ ਵੱਧ ਤੋਂ ਵੱਧ ਲੋਕਾਂ ਨੂੰ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਆਸ਼ੀਰਵਾਦ ਲੈਣ ਲਈ ਉਤਸ਼ਾਹਿਤ ਕਰਦਾ ਹਾਂ। ਇਹ ਇੱਕ ਇਤਿਹਾਸਕ ਦਿਨ ਹੈ। ਭਗਵਾਨ ਰਾਮ ਸਾਰਿਆਂ ਦਾ ਦੇਵਤਾ ਹੈ ਅਤੇ ਇਹ ਮਹੱਤਵਪੂਰਨ ਹੈ ਕਿ ਉਨ੍ਹਾਂ ਦੇ ਜਨਮ ਸਥਾਨ 'ਤੇ ਇਕ ਮੰਦਰ ਬਣਾਇਆ ਜਾ ਰਿਹਾ ਹੈ। ਸਾਰਿਆਂ ਨੂੰ ਇਸ ਦਾ ਹਿੱਸਾ ਬਣਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪ੍ਰਗਿਆਨੰਦਾ ਨੇ ਵਿਸ਼ਵ ਚੈਂ ਹੈਪੀਅਨ ਲੀਰੇਨ ਨੂੰ ਹਰਾਇਆ, ਆਨੰਦ ਨੂੰ ਪਿੱਛੇ ਛੱਡਿਆ, ਬਣਿਆ ਨੰਬਰ ਇਕ ਭਾਰਤੀ
ਮੰਦਰ ਜਾਣ ਦੇ ਆਪਣੇ ਇਰਾਦੇ ਦੀ ਪੁਸ਼ਟੀ ਕਰਦੇ ਹੋਏ ਹਰਭਜਨ ਨੇ ਕਿਹਾ, 'ਮੈਂ ਧਰਮ ਅਤੇ ਭਗਵਾਨ ਦਾ ਸ਼ਰਧਾਲੂ ਹਾਂ। ਮੈਂ ਅਸ਼ੀਰਵਾਦ ਲੈਣ ਲਈ ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਵਿੱਚ ਜਾਂਦਾ ਹਾਂ। ਜਦੋਂ ਵੀ ਮੈਨੂੰ ਮੌਕਾ ਮਿਲੇਗਾ, ਮੈਂ ਮੰਦਰ ਜ਼ਰੂਰ ਜਾਵਾਂਗਾ। ਇਹ ਚੰਗੀ ਕਿਸਮਤ ਦੀ ਗੱਲ ਹੈ ਕਿ ਸਾਡੇ ਜੀਵਨ ਕਾਲ ਵਿੱਚ ਹੀ ਮੰਦਰ ਦਾ ਉਦਘਾਟਨ ਹੋ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਾ ਹਾਂ, ਜਿਨ੍ਹਾਂ ਦੀ ਅਗਵਾਈ ਵਿੱਚ ਇਹ ਮੰਦਰ ਬਣ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।