ਵੱਡੀ ਵਾਰਦਾਤ : ਬਸਪਾ ਆਗੂ ਦਾ ਤਾਬੜ-ਤੋੜ ਗੋਲੀਆਂ ਮਾਰ ਕਤਲ (ਵੀਡੀਓ)
Saturday, Jan 25, 2025 - 12:36 PM (IST)

ਹਰਿਆਣਾ : ਹਰਿਆਣਾ ਵਿਚ ਤਿੰਨ ਮਹੀਨੇ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਨਾਰਾਇਣਗੜ੍ਹ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਹਰਬਿਲਾਸ ਰੱਜੂਮਾਜਰਾ ਦਾ ਸ਼ੁੱਕਰਵਾਰ ਰਾਤ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਤਰਾਂ ਤੋਂ ਮਿਲੀ ਅਨੁਸਾਰ ਹਰਬਿਲਾਸ ਆਹਲੂਵਾਲੀਆ ਪਾਰਕ ਨੇੜੇ ਆਪਣੇ ਕੁਝ ਦੋਸਤਾਂ ਨਾਲ ਇੱਕ ਕਾਰ ਵਿੱਚ ਸਵਾਰ ਸਨ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ - 2025 ਦੇ ਨਵੇਂ ਟ੍ਰੈਫਿਕ ਨਿਯਮ : ਹੈਲਮੇਟ ਪਾਉਣ 'ਤੇ ਵੀ ਲੱਗੇਗਾ ਜੁਰਮਾਨਾ, ਜਾਣੋ ਵਜ੍ਹਾ
ਗੋਲੀਆਂ ਲੱਗਣ ਤੋਂ ਬਾਅਦ ਉਹਨਾਂ ਨੂੰ ਜ਼ਖ਼ਮੀ ਹਾਲਤ ਵਿਚ ਚੰਡੀਗੜ੍ਹ ਦੇ ਪੀਜੀਆਈ ਲਿਆਂਦਾ ਗਿਆ, ਜਿੱਥੇ ਦੇਰ ਰਾਤ ਉਸਦੀ ਮੌਤ ਹੋ ਗਈ। ਇਸ ਵਾਰਦਾਤ ਦੌਰਾਨ ਉਹਨਾਂ ਦੇ ਨਾਲ ਮੌਜੂਦ ਉਹਨਾਂ ਦੇ ਦੋਸਤ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਸਥਾਨ 'ਤੇ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਾਰਾਇਣਗੜ੍ਹ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਪੀਜੀਆਈਐਮਐਸ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਦੌਰਾਨ ਹੋਇਆ ਵੱਡਾ ਖ਼ੁਲਾਸਾ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਹਰਬਿਲਾਸ ਨੇ ਬਸਪਾ-ਇਨੈਲੋ ਦੇ ਸਾਂਝੇ ਉਮੀਦਵਾਰ ਵਜੋਂ ਨਾਰਾਇਣਗੜ੍ਹ ਸੀਟ ਤੋਂ ਚੋਣ ਲੜੀ ਸੀ। ਇਸ ਦੌਰਾਨ ਉਹਨਾਂ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। ਉਹ ਹਰਿਆਣਾ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਸਨ। ਗੋਲੀ ਚੱਲਦੇ ਹੀ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਛੱਡ ਕੇ ਭੱਜ ਗਏ। ਲਗਭਗ 3 ਮਿੰਟਾਂ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਆਪਣੇ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਭੱਜ ਗਏ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8