ਦੇਸ਼ ਨੂੰ ਬਣਾਉਣ ਲਈ ਕਰਨੀ ਪੈਂਦੀ ਹੈ ਸਖ਼ਤ ਮਿਹਨਤ : PM ਮੋਦੀ
Friday, Aug 19, 2022 - 10:25 PM (IST)
ਪਣਜੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਜਲ ਮਿਸ਼ਨ ਤਹਿਤ ‘ਹਰ ਘਰ ਨਲ ਸੇ ਜਲ’ ਪਹੁੰਚਾਉਣ ਦੀ ਮੁਹਿੰਮ ਨੂੰ ਇਕ ਵੱਡੀ ਸਫਲਤਾ ਅਤੇ ਸਭ ਦੇ ਯਤਨਾਂ ਦੀ ਉੱਤਮ ਉਦਾਹਰਣ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਬਣਾਉਣ ਲਈ ਬਹੁਤੀ ਮਿਹਨਤ ਨਹੀਂ ਕਰਨੀ ਪੈਂਦੀ, ਪਰ ਦੇਸ਼ ਨੂੰ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਜਲ ਜੀਵਨ ਮਿਸ਼ਨ ਤਹਿਤ ਹਰ ਘਰ ਨੂੰ ਟੂਟੀਆਂ ਰਾਹੀਂ ਪਾਣੀ ਪਹੁੰਚਾਉਣ ਵਾਲਾ ਗੋਆ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ।
ਇਹ ਵੀ ਪੜ੍ਹੋ : ਰਾਜਸਥਾਨ 'ਚ ਕੋਰੋਨਾ ਨਾਲ 2 ਹੋਰ ਲੋਕਾਂ ਦੀ ਹੋਈ ਮੌਤ, 748 ਨਵੇਂ ਮਾਮਲੇ ਆਏ ਸਾਹਮਣੇ
ਵੀਡੀਓ ਕਾਨਫਰੰਸਿੰਗ ‘ਹਰ ਘਰ ਜਲ ਉਤਸਵ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਨਿਰਮਾਣ ਲਈ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਵਰਤਮਾਨ ਅਤੇ ਭਵਿੱਖ ਦੀਆਂ ਚੁਣੌਤੀਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ। ਪਿਛਲੇ 3 ਸਾਲਾਂ ’ਚ ਸੱਤ ਕਰੋੜ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਹੂਲਤ ਨਾਲ ਜੋੜਿਆ ਗਿਆ ਹੈ ਜਿਸ ਕਾਰਨ ਅੱਜ ਦੇਸ਼ ਦੇ 10 ਕਰੋੜ ਪੇਂਡੂ ਪਰਿਵਾਰ ਪਾਈਪ ਰਾਹੀਂ ਸਾਫ਼ ਪਾਣੀ ਦੀ ਸਹੂਲਤ ਨਾਲ ਜੁੜੇ ਹਨ। ਆਜ਼ਾਦੀ ਦੇ ਸੱਤ ਦਹਾਕਿਆਂ ’ਚ ਸਿਰਫ਼ 3 ਕਰੋੜ ਪੇਂਡੂ ਪਰਿਵਾਰਾਂ ਕੋਲ ਪਾਈਪ ਰਾਹੀਂ ਪਾਣੀ ਦੀ ਸਹੂਲਤ ਉਪਲੱਬਧ ਸੀ।
ਇਹ ਵੀ ਪੜ੍ਹੋ : ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਨੇ ਰਾਜਪਕਸ਼ੇ ਦੀ ਵਾਪਸੀ ਲਈ ਵਿਕਰਮਸਿੰਘੇ ਤੋਂ ਮੰਗੀ ਮਦਦ
ਕਾਂਗਰਸ ’ਤੇ ਸਿੱਧਾ ਨਿਸ਼ਾਨਾ ਲਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੂੰ ਦੇਸ਼ ਦੀ ਪਰਵਾਹ ਨਹੀਂ, ਉਨ੍ਹਾਂ ਨੂੰ ਦੇਸ਼ ਦੇ ਵਰਤਮਾਨ ਜਾਂ ਭਵਿੱਖ ਦੀ ਵੀ ਕੋਈ ਚਿੰਤਾ ਨਹੀਂ। ਅਜਿਹੇ ਲੋਕ ਪਾਣੀ ਲਈ ਵੱਡੀਆਂ-ਵੱਡੀਆਂ ਗੱਲਾਂ ਜ਼ਰੂਰ ਕਰ ਸਕਦੇ ਹਨ ਪਰ ਪਾਣੀ ਲਈ ਇਕ ਵੱਡੀ ਸੋਚ ਨਾਲ ਕੰਮ ਨਹੀਂ ਕਰ ਸਕਦੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਇਸ ਸਮਾਗਮ ’ਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਅਭਿਆਨ, ਖੁੱਲੇ ’ਚ ਸ਼ੋਚ ਮੁਕਤ ਅਤੇ ਜਲ ਜੀਵਨ ਮਿਸ਼ਨ ਨੂੰ ਕੇਂਦਰ ਸਰਕਾਰ ਦੀਆਂ ਤਿੰਨ ਵੱਡੀਆਂ ਪ੍ਰਾਪਤੀਆਂ ਦਸਦਿਆਂ ਕਿਹਾ ਕਿ ਇਹ ਸਭ ਦੇ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ।
ਇਹ ਵੀ ਪੜ੍ਹੋ : ਹਥਿਆਰਾਂ ਦੇ ਡਿਪੂ ’ਚ ਲੱਗੀ ਭਿਆਨਕ ਅੱਗ, ਦੋ ਪਿੰਡ ਕਰਵਾਏ ਖਾਲੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ