ਹਰਦਾ ਪਟਾਕਾ ਫੈਕਟਰੀ ਧਮਾਕਾ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, ਦਿੱਲੀ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼
Tuesday, Feb 06, 2024 - 10:53 PM (IST)
ਹਰਦਾ - ਮੱਧ ਪ੍ਰਦੇਸ਼ ਪੁਲਸ ਨੂੰ ਹਰਦਾ ਪਟਾਕਾ ਫੈਕਟਰੀ ਧਮਾਕਾ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਰਾਜਗੜ੍ਹ ਜ਼ਿਲ੍ਹੇ ਦੇ ਸਾਰੰਗਪੁਰ ਹਾਈਵੇ 'ਤੇ ਪਟਾਕਾ ਫੈਕਟਰੀ ਦੇ ਮਾਲਕ ਅਤੇ ਮੁੱਖ ਦੋਸ਼ੀ ਰਾਜੇਸ਼ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਹੀ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਂ ਸੋਮੇਸ਼ ਅਗਰਵਾਲ ਅਤੇ ਰਫੀਕ ਖਾਨ ਹਨ। ਰਾਜੇਸ਼ ਅਗਰਵਾਲ ਕਾਰ ਵਿੱਚ ਦਿੱਲੀ ਵੱਲ ਭੱਜ ਰਿਹਾ ਸੀ। ਸਾਰੰਗਪੁਰ ਪੁਲਸ ਨੇ ਹਾਈਵੇਅ ਦੀ ਘੇਰਾਬੰਦੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ - ਏਅਰ ਬੈਗ 'ਚ ਖਰਾਬੀ ਕਾਰਨ ਹੌਂਡਾ ਨੇ ਵਾਪਸ ਮੰਗਵਾਏ 750,000 ਅਮਰੀਕੀ ਵਾਹਨ
ਦੱਸ ਦਈਏ ਕਿ ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਧਮਾਕੇ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 100 ਤੋਂ ਵੱਧ ਤੋਂ ਕਰੀਬ ਲੋਕ ਜ਼ਖ਼ਮੀ ਹਨ। ਜ਼ਖ਼ਮੀਆਂ ਦਾ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਲੱਗੀ ਭਿਆਨਕ ਨੇ ਪੂਰੇ ਇਲਾਕੇ ਨੂੰ ਸਾੜ ਕੇ ਰਾਖ ਕਰ ਦਿੱਤਾ। ਅੱਗ ਨੂੰ ਬੁਝਾਉਣ ਲਈ 150 ਫਾਇਰਫਾਈਟਰ ਮੌਕੇ 'ਤੇ ਪਹੁੰਚੇ ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਦੇਰ ਸ਼ਾਮ ਤੱਕ ਪਟਾਕਾ ਫੈਕਟਰੀ ਵਿੱਚ ਅੱਗ ਅਤੇ ਧਮਾਕੇ ਦਾ ਸਿਲਸਿਲਾ ਰੁਕਿਆ ਨਹੀਂ ਸੀ। ਇੱਥੇ ਅੱਗ ਇੰਨੀ ਭਿਆਨਕ ਸੀ ਕਿ ਰਾਹਤ ਕਾਰਜਾਂ ਨੂੰ ਕੁਝ ਸਮੇਂ ਲਈ ਰੋਕਣਾ ਪਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e