ਅਫਗਾਨਿਸਤਾਨ ਤੋਂ ਭਾਰਤ ਆਏ 16 ਲੋਕ ਨਿਕਲੇ ਕੋਰੋਨਾ ਪਾਜ਼ੇਟਿਵ, ਹਰਦੀਪ ਪੁਰੀ ਵੀ ਸੰਪਰਕ ’ਚ ਆਏ

Thursday, Aug 26, 2021 - 10:14 AM (IST)

ਅਫਗਾਨਿਸਤਾਨ ਤੋਂ ਭਾਰਤ ਆਏ 16 ਲੋਕ ਨਿਕਲੇ ਕੋਰੋਨਾ ਪਾਜ਼ੇਟਿਵ, ਹਰਦੀਪ ਪੁਰੀ ਵੀ ਸੰਪਰਕ ’ਚ ਆਏ

ਨਵੀਂ ਦਿੱਲੀ- ਭਾਰਤ ਸਰਕਾਰ ਲਗਾਤਾਰ ਅਫਗਾਨਿਸਤਾਨ ਤੋਂ ਆਪਣੇ ਨਾਗਰਿਕਾਂ ਨੂੰ ਲੈ ਕੇ ਆਉਣ ਦਾ ਕੰਮ ਕਰ ਰਹੀ ਹੈ। ਮੰਗਲਵਾਰ ਨੂੰ 78 ਲੋਕਾਂ ਨੂੰ ਭਾਰਤ ਲਿਆਂਦਾ ਗਿਆ ਜਿਨ੍ਹਾਂ ਵਿਚੋਂ 16 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਇਨਫੈਕਟਿਡਾਂ ਦੇ ਸੰਪਰਕ ਵਿਚ ਆਏ ਸਨ। ਪਾਜ਼ੇਟਿਵ ਪਾਏ ਗਏ ਸਾਰੇ ਇਨਫੈਕਟਿਡ ਬਿਨਾਂ ਲੱਛਣਾਂ ਵਾਲੇ ਮਰੀਜ਼ ਹਨ। ਸਾਰਿਆਂ ਨੂੰ ਕੁਆਰੰਟਾਈਨ ਵਿਚ ਰੱਖਿਆ ਗਿਆ ਹੈ। ਇਨਫੈਕਟਿਡ ਮਿਲੇ ਲੋਕਾਂ ਵਿਚ ਉਹ 3 ਸਿੱਖ ਵੀ ਸ਼ਾਮਲ ਹਨ ਜੋ ਆਪਣੇ ਨਾਲ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਆਏ ਸਨ।

ਇਹ ਵੀ ਪੜ੍ਹੋ : ਕਾਬੁਲ ਤੋਂ ਪਰਤੇ 78 ਲੋਕਾਂ ’ਚੋਂ 16 ਕੋਰੋਨਾ ਪਾਜ਼ੇਟਿਵ, ਕੀਤਾ ਗਿਆ ਇਕਾਂਤਵਾਸ

ਹਰਦੀਪ ਪੁਰੀ ਸਿੱਖਾਂ ਦਾ ਸੁਆਗਤ ਕਰਨ ਦਿੱਲੀ ਹਵਾਈ ਅੱਡੇ ’ਤੇ ਸਨ, ਉਹ ਵੀ ਪੀੜਤ ਲੋਕਾਂ ਦੇ ਸੰਪਰਕ ’ਚ ਆਏ। ਇਹ ਸਾਰੇ ਬਿਨਾਂ ਲੱਛਣ ਵਾਲੇ ਮਰੀਜ਼ ਸਨ। ਭਾਰਤ ਯੁੱਧ ਨਾਲ ਤਬਾਹ ਅਫ਼ਗਾਨਿਸਤਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਰੋਜ਼ਾਨਾ ਵਿਸ਼ੇਸ਼ ਉਡਾਣਾਂ ਚੱਲਾ ਰਿਹਾ ਹੈ। ਪੁਰੀ ਨੇ ਦੱਸਿਆ ਕਿ ਹੁਣ ਤੱਕ 228 ਭਾਰਤੀ ਨਾਗਰਿਕਾਂ ਸਮੇਤ ਕੁੱਲ 626 ਲੋਕਾਂ ਨੂੰ ਅਫ਼ਗਾਨਿਸਤਾਨ ਤੋਂ ਕੱਢਿਆ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ’ਚੋਂ 77 ਅਫ਼ਗਾਨ ਸਿੱਖ ਸਨ। ਕੱਢੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ ’ਚ ਭਾਰਤੀ ਦੂਤਘਰ ’ਚ ਕੰਮ ਕਰਨ ਵਾਲੇ ਲੋਕ ਸ਼ਾਮਲ ਨਹੀਂ ਹਨ।

ਇਹ ਵੀ ਪੜ੍ਹੋ : ਪਤਨੀ ਦੀ ਮੌਤ ਤੋਂ ਦੁਖ਼ੀ ਬਜ਼ੁਰਗ ਨੇ ਅੰਤਿਮ ਸੰਸਕਾਰ ਦੌਰਾਨ ਬਲਦੀ ਚਿਖ਼ਾ ’ਚ ਛਾਲ ਮਾਰ ਦਿੱਤੀ ਜਾਨ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ 


author

DIsha

Content Editor

Related News