ਸਰਕਾਰ ਮੁੱਦਿਆਂ ਦਾ ਹੱਲ ਕਰਨ ਲਈ ਕਿਸਾਨਾਂ ਨਾਲ ਗੱਲ ਕਰਨ ਨੂੰ ਇਛੁੱਕ ਹੈ : ਹਰਦੀਪ ਪੁਰੀ
Thursday, Dec 17, 2020 - 05:17 PM (IST)
ਨਵੀਂ ਦਿੱਲੀ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨ ਅਤੇ ਮੁੱਦਿਆਂ ਦਾ ਹੱਲ ਕਰਨ ਲਈ ਸਰਕਾਰ ਇਛੁੱਕ ਹੈ। ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਦੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਸਿੰਘੂ ਅਤੇ ਟਿਕਰੀ ਬਾਰਡਰ ਸਮੇਤ ਦਿੱਲੀ ਨਾਲ ਲੱਗਦੀਆਂ ਹੋਰ ਸਰਹੱਦਾਂ 'ਤੇ ਪਿਛਲੇ 22 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਹ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਦੀ ਮਦਦ ਲਈ 'ਤਕਨੀਕ' ਦਾ ਸਹਾਰਾ
ਇਕ ਆਨਲਾਈਨ ਪ੍ਰੋਗਰਾਮ 'ਚ ਪੁਰੀ ਨੇ ਕਿਹਾ,''ਮੈਨੂੰ ਇਸ ਗੱਲ ਤੋਂ ਦੁਖ ਹੋ ਰਿਹਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਈ ਲੋਕਾਂ ਨੂੰ ਪਤਾ ਹੀ ਨਹੀਂ ਹੈ ਕਿ ਉਹ ਕਿਸ ਚੀਜ਼ ਦਾ ਵਿਰੋਧ ਕਰ ਰਹੇ ਹਨ। ਸਰਕਾਰ ਹਾਲੇ ਵੀ ਕਿਸਾਨਾਂ ਨੂੰ ਸੰਦੇਸ਼ ਭੇਜ ਰਹੀ ਹੈ ਕਿ ਕ੍ਰਿਪਾ ਆਓ ਅਤੇ ਗੱਲ ਕਰੋ।'' ਉਨ੍ਹਾਂ ਨੇ ਕਿਹਾ ਕਿ (ਕਿਸਾਨਾਂ ਦੀ) ਤਿੰਨਾਂ ਮੰਗਾਂ ਹਨ- ਐੱਮ.ਐੱਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਖ਼ਤਮ ਨਹੀਂ ਕੀਤਾ ਜਾਵੇ, ਮੰਡੀਆ ਬਰਕਰਾਰ ਰਹਿਣ ਅਤੇ ਕੋਈ ਵੀ ਗੁਪਤ ਤਰੀਕੇ ਨਾਲ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਨਾ ਕਰ ਸਕਣ। ਇਹ ਸਾਰੀਆਂ ਸਵੀਕਾਰ ਕਰ ਲਈਆਂ ਗਈਆਂ ਹਨ। ਪੁਰੀ ਨੇ ਕਿਹਾ,''ਇਕ ਬਹੁਤ ਵੱਡੀ ਗਲਤਫ਼ਹਿਮੀ ਹੋਈ ਹੈ- ਅਸੀਂ ਕਿਸੇ ਦੇ ਵੀ ਨਾਲ ਬੈਠ ਕੇ ਗੱਲ ਕਰਨ ਅਤੇ ਹੱਲ ਕੱਢਣ ਦੇ ਇਛੁੱਕ ਹਾਂ।''
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ
ਨੋਟ : ਇਕ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ