ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਕਰਨ 'ਤੇ ਹਰਦੀਪ ਪੁਰੀ ਦਾ ਵੱਡਾ ਬਿਆਨ, ਕਿਹਾ-ਇਸ ਸਮੇਂ ਹੋਣਗੇ ਸਸਤੇ
Thursday, Jan 04, 2024 - 11:14 AM (IST)
ਨਵੀਂ ਦਿੱਲੀ (ਇੰਟ.)– ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਤੋਂ ਇਨਕਾਰ ਕਰ ਦਿੱਤਾ ਹੈ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੈਟਰੋਲ-ਡੀਜ਼ਲ ’ਚ ਕਮੀ ਦੀਆਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੱਤਾ ਹੈ। ਇਸ ਮਾਮਲੇ ਸਬੰਧ ਵਿੱਚ ਪੈਟਰੋਲੀਅਮ ਮੰਤਰੀ ਨੇ ਕਿਹਾ ਕਿ ਈਂਧਨ ਦੀਆਂ ਕੀਮਤਾਂ ’ਚ ਕਟੌਤੀ ਨੂੰ ਲੈ ਕੇ ਸਰਕਾਰੀ ਤੇਲ ਕੰਪਨੀਆਂ ਨਾਲ ਕੋਈ ਗੱਲਬਾਤ ਹਾਲੇ ਤੱਕ ਨਹੀਂ ਹੋਈ ਹੈ।
ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਦੀ ਸੰਭਾਵਨਾ ਵਾਲੀ ਫੈਲ ਰਹੀਆਂ ਖ਼ਬਰ ’ਤੇ ਪੈਟਰੋਲੀਅਮ ਮੰਤਰੀ ਨੇ ਫਿਲਹਾਲ ਰੋਕ ਲਾ ਦਿੱਤੀ ਹੈ। ਉਨ੍ਹਾਂ ਨੇ ਇਸ ਖ਼ਬਰ ਨੂੰ ਪੂਰੀ ਤਰ੍ਹਾਂ ਅਫਵਾਹ ਕਰਾਰ ਦਿੱਤਾ ਹੈ। ਪੈਟਰੋਲੀਅਮ ਮੰਤਰੀ ਨੇ ਕਿਹਾ ਕਿ ਸਰਕਾਰ ਵੱਖ-ਵੱਖ ਰੂਟਸ ਰਾਹੀਂ ਤੇਲ ਦੀ ਸਪਲਾਈ ਯਕੀਨੀ ਕਰਨ ਦੀਆਂ ਕੋਸ਼ਿਸ਼ਾਂ ’ਚ ਜੁਟੀ ਹੈ। ਨਾਲ ਹੀ ਲਾਲ ਸਾਗਰ ਤੋਂ ਸਪਲਾਈ ਦੇ ਮੁੱਦੇ ਨੂੰ ਡੂੰਘਾਈ ਨਾਲ ਦੇਖ ਰਹੀ ਹੈ।
ਇਹ ਵੀ ਪੜ੍ਹੋ - ਨਵੇਂ ਸਾਲ ਦਾ ਧਮਾਕਾ : ਇਸ ਬੈਂਕ ਨੇ ਹੋਮ ਲੋਨ ਦੀ ਦਰ ਘਟਾਈ, ਕਾਰ-ਗੋਲਡ ਲੋਨ 'ਤੇ 3 EMI ਦਿੱਤੀ ਛੋਟ
ਲੋਕ ਸਭਾ ਚੋਣਾਂ ਤੋਂ ਪਹਿਲਾਂ ਮਿਲੇਗੀ ਸੌਗਾਤ
ਪੈਟਰੋਲੀਅਮ ਮੰਤਰੀ ਭਾਵੇਂ ਫਿਲਹਾਲ ਲਈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਤੋਂ ਇਨਕਾਰ ਕਰ ਰਹੇ ਹੋਣ ਪਰ ਇਹ ਵੀ ਸੱਚ ਹੈ ਕਿ ਅਗਲੇ ਤਿੰਨ ਮਹੀਨਿਆਂ ਵਿਚ ਲੋਕ ਸਭਾ ਚੋਣਾਂ ਸ਼ੁਰੂ ਹੋ ਜਾਣਗੀਆਂ। ਸਰਕਾਰ ਦੀ ਕੋਸ਼ਿਸ਼ ਉਹ ਸਾਰੇ ਕਦਮ ਉਠਾਉਣ ਦੀ ਹੈ, ਜਿਸ ਨਾਲ ਮੋਦੀ ਸਰਕਾਰ ਦੀ ਲਗਾਤਾਰ ਤੀਜੀ ਵਾਰ ਵਾਪਸੀ ਯਕੀਨੀ ਕੀਤੀ ਜਾ ਸਕੇ। ਕੱਚੇ ਤੇਲ ਦੀ ਕੀਮਤ ਇਨ੍ਹਾਂ ਪੱਧਰਾਂ ’ਤੇ ਬਣੀ ਰਹੀ ਤਾਂ ਈਂਧਨ ਦੀਆਂ ਕੀਮਤਾਂ ’ਚ ਕਟੌਤੀ ਤੋਂ ਇਨਕਾਰ ਨਹੀਂ ਕੀਤਾ ਸਕਦਾ, ਉਹ ਵੀ ਉਦੋਂ ਜਦੋਂ ਸਰਕਾਰੀ ਤੇਲ ਕੰਪਨੀਆਂ ਦੇ ਵਿੱਤੀ ਨਤੀਜੇ ਸ਼ਾਨਦਾਰ ਰਹੇ ਹਨ। ਯਾਨੀ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਨ ਦੀ ਸੌਗਾਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ - ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਹੋ ਸਕਦੈ 450 ਕਰੋੜ ਦਾ ਨੁਕਸਾਨ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8