ਹਰਦੀਪ ਪੁਰੀ ਨੇ ਅਧਿਆਪਕ ਦਿਵਸ ''ਤੇ ਕੀਤਾ ਟਵੀਟ, ਰਾਧਾ ਕ੍ਰਿਸ਼ਨਨ ਨੂੰ ਦਿੱਤੀ ਸ਼ਰਧਾਂਜਲੀ

09/05/2019 12:10:57 PM

ਨਵੀਂ ਦਿੱਲੀ— ਸਿਵਲ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਅਧਿਆਪਕ ਦਿਵਸ 'ਤੇ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਦੇਸ਼ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਪੁਰੀ ਨੇ ਟਵਿੱਟਰ 'ਤੇ ਲਿਖਿਆ ਕਿ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਹ 20ਵੀਂ ਸਦੀ ਦੇ ਇਕ ਵਿਚਾਰਕ, ਫ਼ਿਲਾਸਫਰ ਅਤੇ ਤੁਲਨਾਤਮਕ ਧਰਮ ਦੇ ਉੱਘੇ ਵਿਦਵਾਨ ਸਨ। ਉਹ ਦੇਸ਼ ਦੇ ਪਹਿਲੇ ਉੱਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਸਨ। 



ਹਰਦੀਪ ਪੁਰੀ ਨੇ ਇਸ ਮੌਕੇ ਸਾਰੇ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਧਿਆਪਕ ਦਿਵਸ ਦੇਸ਼ ਦੇ ਪਹਿਲੇ ਉੱਪ ਰਾਸ਼ਟਰਪਤੀ, ਦੂਜੇ ਰਾਸ਼ਟਰਪਤੀ, ਮਹਾਨ ਫ਼ਿਲਾਸਫਰ, ਬਿਹਤਰੀਨ ਅਧਿਆਪਕ ਅਤੇ ਰਾਜਨੇਤਾ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੀ ਯਾਦ 'ਚ ਮਨਾਇਆ ਜਾਂਦਾ ਹੈ। ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਵੀ ਨਵਾਜਿਆ ਗਿਆ ਸੀ।

Tanu

This news is Content Editor Tanu