ਹਾਰਦਿਕ ਪਟੇਲ ਨੂੰ ਵੱਡੀ ਜ਼ਿੰਮੇਵਾਰੀ, ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

07/11/2020 10:50:20 PM

ਅਹਿਮਦਾਬਾਦ - ਲੋਕਸਭਾ ਚੋਣ 2019 ਤੋਂ ਪਹਿਲਾਂ ਕਾਂਗਰਸ 'ਚ ਆਏ ਪਾਟੀਦਾਰ ਨੌਜਵਾਨ ਨੇਤਾ ਹਾਰਦਿਕ ਪਟੇਲ ਨੂੰ ਹੁਣ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹਾਰਦਿਕ ਪਟੇਲ ਨੂੰ ਹੁਣ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਰੂਪ 'ਚ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਇਸ ਸਮੇਂ ਅਮਿਤ ਚਾਵੜਾ ਗੁਜਰਾਤ ਕਾਂਗਰਸ ਦੇ ਪ੍ਰਧਾਨ ਹਨ।

ਗੁਜਰਾਤ 'ਚ ਆਪਣੀ ਪਕੜ ਮਜ਼ਬੂਤ ਕਰਣ ਲਈ ਹੁਣ ਕਾਂਗਰਸ ਨੇ ਹਾਰਦਿਕ ਪਟੇਲ 'ਤੇ ਨਵਾਂ ਦਾਅ ਖੇਡਿਆ ਹੈ। ਪਾਰਟੀ ਨੇ ਹਾਰਦਿਕ ਪਟੇਲ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਗੁਜਰਾਤ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਹਾਰਦਿਕ ਪਟੇਲ ਨੂੰ ਤੱਤਕਾਲ ਪ੍ਰਭਾਵ ਨਾਲ ਗੁਜਰਾਤ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਉਣ ਦਾ ਫੈਸਲਾ ਲਿਆ ਗਿਆ ਹੈ।


Inder Prajapati

Content Editor

Related News