ਜਸਟਿਸ ਹਰੀਸ਼ ਚੰਦਰ ਮਿਸ਼ਰਾ ਬਣੇ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ

08/30/2019 2:20:15 PM

ਰਾਂਚੀ—ਜਸਟਿਸ ਹਰੀਸ਼ ਚੰਦਰ ਮਿਸ਼ਰਾ ਨੂੰ ਅੱਜ ਭਾਵ ਸ਼ੁੱਕਰਵਾਰ ਨੂੰ ਝਾਰਖੰਡ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਜਸਟਿਸ ਹਰੀਸ ਚੰਦਰ ਮਿਸ਼ਰਾ ਨੂੰ ਝਾਰਖੰਡ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ’ਤੇ ਉਨ੍ਹਾਂ ਦੀ ਨਿਯੁਕਤੀ 30 ਅਗਸਤ 2019 ਤੋਂ ਲਾਗੂ ਹੋ ਗਈ ਹੈ। 

PunjabKesari

ਦੱਸ ਦੇਈਏ ਕਿ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਪ੍ਰਸ਼ਾਂਤ ਕੁਮਾਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਜਸਟਿਸ ਸ਼੍ਰੀ ਮਿਸ਼ਰਾ ਨੂੰ ਝਾਰਖੰਡ ਹਾਈ ਕੋਰਟ ਦਾ ਚੀਫ ਜਸਟਿਸ ਬਣਾਇਆ ਗਿਆ ਹੈ। 


Iqbalkaur

Content Editor

Related News