ਹਰਮੀਤ ਸਿੰਘ ਕਾਲਕਾ ਨੇ ਪਾਕਿਸਤਾਨ ''ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਦੀ ਕੀਤੀ ਨਿੰਦਾ

Friday, Oct 23, 2026 - 04:53 PM (IST)

ਹਰਮੀਤ ਸਿੰਘ ਕਾਲਕਾ ਨੇ ਪਾਕਿਸਤਾਨ ''ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਦੀ ਕੀਤੀ ਨਿੰਦਾ

ਨੈਸ਼ਨਲ ਡੈਸਕ : ਪਾਕਿਸਤਾਨ 'ਚ ਇੱਕ ਸਿੱਖ ਲੜਕੀ ਵੱਲੋਂ ਇਸਲਾਮ ਧਰਮ ਕਬੂਲ ਕਰਨ ਦੇ ਮਾਮਲੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਬੱਚੇ ਆਪਣੀ ਮਰਜ਼ੀ ਨਾਲ ਧਰਮ ਬਦਲਣ ਦੀ ਗੱਲ ਕਰਦੇ ਹਨ, ਤਾਂ ਇਹ ਸੋਚਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਕੀ ਸਿੱਖਿਆ ਦਿੱਤੀ ਜਾ ਰਹੀ ਹੈ ਤੇ ਉੱਥੇ ਕਿਹੋ ਜਿਹਾ ਮਾਹੌਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਅਨੁਸਾਰ ਬੱਚਿਆਂ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਵੰਡ ਦੌਰਾਨ ਉਨ੍ਹਾਂ ਦੇ ਪੁਰਖਿਆਂ ਨੇ ਉੱਥੇ ਰਹਿਣਾ ਚੁਣਿਆ ਸੀ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ 'ਤੇ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਕਾਲਕਾ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਵਿਦੇਸ਼ ਮੰਤਰਾਲੇ ਸਾਹਮਣੇ ਉਠਾਉਣਗੇ ਤਾਂ ਜੋ ਪਾਕਿਸਤਾਨ ਨਾਲ ਇਸ ਬਾਰੇ ਗੱਲਬਾਤ ਕੀਤੀ ਜਾ ਸਕੇ।
ਦੂਜੇ ਪਾਸੇ, ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਬਾਰੇ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੌਜੂਦਾ ਮਾਹੌਲ ਅਤੇ ਸੁਰੱਖਿਆ ਨੂੰ ਦੇਖਦੇ ਹੋਏ ਸ਼ਾਇਦ ਪੁਲਸ ਪ੍ਰਸ਼ਾਸਨ ਨੇ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਹੋਵੇਗਾ ਪਰ ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਾਂ ਨੇ ਦਿੱਲੀ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ ਤੇ ਦਿਲਜੀਤ ਦੋਸਾਂਝ ਨੇ ਪੂਰੀ ਦੁਨੀਆ ਵਿੱਚ ਨਾਮ ਕਮਾ ਕੇ ਪੰਜਾਬੀ ਤੇ ਪੰਜਾਬੀਅਤ ਦਾ ਮਾਣ ਵਧਾਇਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਹਿਲਾਂ ਇਹ ਸ਼ੋਅ 1 ਨਵੰਬਰ ਨੂੰ ਰੱਖਿਆ ਗਿਆ ਸੀ ਪਰ ਉਨ੍ਹਾਂ ਦੇ ਕਹਿਣ 'ਤੇ ਦਿਲਜੀਤ ਨੇ ਤਾਰੀਖ਼ ਬਦਲ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਇਸ ਰਵੱਈਏ ਕਾਰਨ ਲੋਕਾਂ 'ਚ ਭਾਰੀ ਰੋਸ ਹੈ ਤੇ ਸਰਕਾਰ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shubam Kumar

Content Editor

Related News