2025 ’ਚ ਸਰਹੱਦੀ ਤਣਾਅ ਤੇ ਭਿਆਨਕ ਹੜ੍ਹਾਂ ਦੀ ਮਾਰ ਝੱਲ ਚੁੱਕੇ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ : ਚੀਮਾ

Sunday, Jan 11, 2026 - 03:11 PM (IST)

2025 ’ਚ ਸਰਹੱਦੀ ਤਣਾਅ ਤੇ ਭਿਆਨਕ ਹੜ੍ਹਾਂ ਦੀ ਮਾਰ ਝੱਲ ਚੁੱਕੇ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ : ਚੀਮਾ

ਜਲੰਧਰ/ਨਵੀਂ ਦਿੱਲੀ (ਧਵਨ)-ਸਾਲ 2025 ਦੌਰਾਨ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਣਾਅਪੂਰਨ ਮਾਹੌਲ ਅਤੇ ਉਸ ਤੋਂ ਬਾਅਦ ਆਏ ਭਿਆਨਕ ਹੜ੍ਹਾਂ ਕਾਰਨ ਸੂਬੇ ਨੂੰ ਹੋਏ ਭਾਰੀ ਨੁਕਸਾਨ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਤੋਂ ਤੁਰੰਤ ਵਿੱਤੀ ਸਹਾਇਤਾ ਅਤੇ ਇਕ ਵਿਸ਼ੇਸ਼ ਆਰਥਿਕ ਪੈਕੇਜ ਪ੍ਰਦਾਨ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।

ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ 2026-27 ਲਈ ਸੂਬੇ ਦੀਆਂ ਪ੍ਰਮੁੱਖ ਵਿੱਤੀ ਲੋੜਾਂ ਅਤੇ ਨੀਤੀਗਤ ਮੰਗਾਂ ਨੂੰ ਉਜਾਗਰ ਕਰਦਿਆਂ ਇਕ ਮੰਗ-ਪੱਤਰ ਸੌਂਪਿਆ। ਵਿੱਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਨਾਲ ਸੂਬੇ ਦੇ 2,300 ਤੋਂ ਵੱਧ ਪਿੰਡ ਅਤੇ 20,000 ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਮੁੱਢਲੇ ਮੁਲਾਂਕਣ ਅਨੁਸਾਰ ਲੱਗਭਗ 12,905 ਕਰੋੜ ਰੁਪਏ ਦਾ ਨੁਕਸਾਨ ਹੋਇਆ। ਇਸ ਵੱਡੇ ਪੱਧਰ ’ਤੇ ਮੁੜ-ਵਸੇਬੇ ਅਤੇ ਮੁੜ ਨਿਰਮਾਣ ਕਾਰਜਾਂ ਲਈ ਉਨ੍ਹਾਂ ਨੇ ਵਿੱਤੀ ਸਾਲ 2025-26 ਵਾਸਤੇ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ. ਐੱਸ. ਡੀ. ਪੀ.) ਦੇ ਇਕ ਫ਼ੀਸਦੀ ਦੇ ਬਰਾਬਰ ਇਕਮੁਸ਼ਤ ਵਾਧੂ ਉਧਾਰ ਹੱਦ ਦੀ ਇਜਾਜ਼ਤ ਮੰਗੀ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ CM ਮਾਨ, ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਰਾਸ਼ਟਰੀ ਸੁਰੱਖਿਆ ਦੇ ਮੁੱਦੇ ’ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਪੁਲਸ ਫੋਰਸ ਦੇ ਆਧੁਨਿਕੀਕਰਨ, ਐਮਰਜੈਂਸੀ ਰਿਸਪਾਂਸ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਸਰਹੱਦ ਪਾਰੋਂ ਖ਼ਤਰਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉੱਨਤ ਐਂਟੀ-ਡਰੋਨ ਤਕਨਾਲੋਜੀ ਵਾਸਤੇ 1,000 ਕਰੋੜ ਰੁਪਏ ਦੀ ਵਿਸ਼ੇਸ਼ ਕੇਂਦਰੀ ਸਹਾਇਤਾ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਡਾ ਡਾਕਾ! ਰਾਤੋਂ-ਰਾਤ ਖਾਲੀ ਕਰ ਦਿੱਤੀ ਸੁਨਿਆਰੇ ਦੀ ਪੂਰੀ ਦੁਕਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News