ਕਿਸਾਨੀ ਸੰਘਰਸ਼ ''ਤੇ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਕੀਤੀ ਨਿੰਦਾ (ਵੀਡੀਓ)

Wednesday, Feb 14, 2024 - 06:02 PM (IST)

ਕਿਸਾਨੀ ਸੰਘਰਸ਼ ''ਤੇ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਕੀਤੀ ਨਿੰਦਾ (ਵੀਡੀਓ)

ਚੰਡੀਗੜ੍ਹ - MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਵੱਲ ਨੂੰ ਕੂਚ ਕੀਤਾ ਜਾ ਰਿਹਾ ਹੈ। ਸ਼ੰਭੂ ਬਾਰਡਰ 'ਤੇ ਇਸ ਸਮੇਂ ਕਿਸਾਨਾਂ ਦਾ ਵੱਡਾ ਇਕੱਠ ਹੈ, ਜਿਸ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੁਲਸ ਵਲੋਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਖੱਟਰ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਉਹਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਦੋਵਾਂ ਧਿਰਾਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ। ਕਿਸਾਨੀ ਸੰਘਰਸ਼ ਦੌਰਾਨ ਸਰਹੱਦਾਂ 'ਤੇ ਸਰਕਾਰ ਸਖ਼ਤੀ ਕਰਕੇ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ, ਜੋ ਸਹੀ ਨਹੀਂ ਹਨ। ਪੰਜਾਬ ਨੂੰ ਕਸ਼ਮੀਰ ਨੂੰ ਪੂਰੇ ਭਾਰਤ ਨਾਲੋਂ ਸਰਹੱਦਾਂ ਸੀਲ ਕਰਕੇ ਹਰਿਆਣਾ ਸਰਕਾਰ ਨੇ ਬਿਲਕੁਲ ਵੱਖਰਾ ਕਰ ਦਿੱਤਾ ਹੈ। ਇਸ ਮੌਕੇ ਸ਼ੰਭੂ ਸਰਹੱਦ 'ਤੇ ਜੋ ਹਾਲਾਤ ਬਣੇ ਹੋਏ ਹਨ, ਉਸ ਨੂੰ ਵੇਖ ਕੇ ਇੰਝ ਲੱਗਦਾ ਜਿਵੇਂ ਜੰਗ ਹਿੰਦ ਪੰਜਾਬ ਦਾ ਹੋਣ ਲੱਗਾ ਹੈ।

ਇਹ ਵੀ ਪੜ੍ਹੋ - ਬਿਨਾਂ ਹੈਲਮੇਟ ਦੇ ਬਾਈਕ ਸਵਾਰ ਰੋਕਣਾ ਪਿਆ ਭਾਰੀ, ਗੁੱਸੇ ’ਚ ਆਏ ਨੇ ਦੰਦੀਆਂ ਵੱਢ ਖਾ ਲਿਆ ਮੁਲਾਜ਼ਮ (ਵੀਡੀਓ)

ਗਿ.ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਇਸ ਮੌਕੇ ਕਾਰਵਾਈ ਕਰਨੀ ਚਾਹੀਦੀ ਹੈ, ਕਿਉਂਕਿ ਹਰਿਆਣਾ ਸਰਕਾਰ ਵਲੋਂ ਪੰਜਾਬ ਦੀ ਧਰਤੀ 'ਤੇ ਬੈਠੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਹਨ ਅਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਨਾਲ ਪੰਜਾਬ ਪੁਲਸ ਦੇ ਕਈ ਨੌਜਵਾਨਾਂ ਅਤੇ ਲੋਕਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਪਰਚੇ ਦਰਜ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ

ਉਹਨਾਂ ਨੇ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਕਿਸਾਨਾਂ 'ਤੇ ਗੋਲੀਆਂ ਚਲਾਈਆਂ ਹਨ, ਅੱਥਰੂ ਗੈਸ ਦੇ ਗੋਲੇ ਸੁੱਟੇ ਹਨ, ਕਿਸਾਨਾਂ 'ਤੇ ਹਮਲੇ ਕਰਕੇ ਉਹਨਾਂ ਨੂੰ ਜ਼ਖ਼ਮੀ ਕੀਤਾ ਗਿਆ, ਧੱਕੇ-ਮੁੱਕੇ ਆਦਿ ਵਰਗੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਬਰਦਾਸ਼ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਕਿਹਾ ਕਿ ਇਹ ਲੋਕਤੰਤਰੀ ਦੇਸ਼ ਹੈ। ਇਥੇ ਸਾਰੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਰੋਸ-ਪ੍ਰਦਰਸ਼ਨ ਕਰਨ ਦਾ ਅਧਿਕਾਰੀ ਹੈ, ਜੋ ਸਰਕਾਰ ਕਿਸੇ ਤੋਂ ਖੋਹ ਨਹੀਂ ਸਕਦੀ। ਉਹਨਾਂ ਨੇ ਮੁੜ ਬੇਨਤੀ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦੋਵੇਂ ਸਰਕਾਰ ਬੈਠ ਕੇ ਇਕ ਦੂਜੇ ਨਾਲ ਗੱਲਬਾਤ ਕਰਨ ਅਤੇ ਸ਼ਾਂਤਮਈ ਮਾਹੌਲ ਬਣਾ ਕੇ ਰੱਖਣ। 

ਇਹ ਵੀ ਪੜ੍ਹੋ - ਸਨਕੀ ਪਤੀ ਨੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੀ ਪਤਨੀ, ਬੋਰਵੈੱਲ 'ਚੋਂ ਕਈ ਟੁੱਕੜਿਆਂ ਵਿਚ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News