ਸਿਹਤ ਮੰਤਰੀ ਹਰਸ਼ਵਰਧਨ ਅਤੇ ਉਨ੍ਹਾਂ ਦੀ ਪਤਨੀ ਨੇ ਲਈ ਕੋਵਿਡ-19 ਟੀਕੇ ਦੀ ਦੂਜੀ ਖ਼ੁਰਾਕ

Tuesday, Mar 30, 2021 - 02:10 PM (IST)

ਨਵੀਂ ਦਿੱਲੀ— ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਉਨ੍ਹਾਂ ਦੀ ਪਤਨੀ ਨੇ ਮੰਗਲਵਾਰ ਯਾਨੀ ਕਿ ਅੱਜ ਦਿੱਲੀ ਦੇ ‘ਹਾਰਟ ਐਂਡ ਲੰਗ ਇੰਸਟੀਚਿਊਟ’ ਵਿਚ ਕੋਵਿਡ-19 ਰੋਕੂ ਟੀਕੇ ਦੀ ਦੂਜੀ ਖ਼ੁਰਾਕ ਲਈ। ਦੱਸ ਦੇਈਏ ਹਰਸ਼ਵਰਧਨ ਅਤੇ ਉਨ੍ਹਾਂ ਦੀ ਪਤਨੀ ਨੂਤਨ ਗੋਇਲ ਨੇ 2 ਮਾਰਚ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਲਈ ਸੀ। ਉਨ੍ਹਾਂ ਨੇ ਅੱਜ ਕੋਵੈਕਸੀਨ ਟੀਕੇ ਦੀ ਦੂਜੀ ਖ਼ੁਰਾਕ ਲਈ। 

ਇਹ ਵੀ ਪੜ੍ਹੋ: ਭਾਰਤ ’ਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ’ਚੋਂ 84 ਫ਼ੀਸਦੀ ਕੇਸ ਇਨ੍ਹਾਂ 8 ਸੂਬਿਆਂ ਤੋਂ, ਜਾਣੋ ਲਿਸਟ

ਭਾਰਤ ਵਿਚ ਸੀਨੀਅਰ ਨਾਗਰਿਕਾਂ ਅਤੇ ਪਹਿਲਾਂ ਤੋਂ ਕਿਸੇ ਰੋਗ ਤੋਂ ਪੀੜਤ 45 ਤੋਂ 59 ਸਾਲ ਤੋਂ ਵਧ ਉਮਰ ਦੇ ਲੋਕਾਂ ਦੇ 1 ਮਾਰਚ ਨੂੰ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਸੀ। ਕੇਂਦਰੀ ਸਿਹਤ ਮੰਤਰੀ ਨੇ ਕੋਵਿਡ-19 ਟੀਕੇ ਦੇ ਪਾਤਰ ਸਾਰੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਟੀਕੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਸ਼ੱਕ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਅਤੇ ਕੋਵੀਸ਼ੀਲਡ ਦੋਵੇਂ ਹੀ ਟੀਕੇ ਸੁਰੱਖਿਅਤ ਹਨ। 

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਇਕ ਦਿਨ ’ਚ 271 ਮਰੀਜ਼ ਦੀ ਮੌਤ


Tanu

Content Editor

Related News