ਹਰਸਿਮਰਤ ਕੌਰ ਨੇ ਕੇਂਦਰ ਸਰਕਾਰ ''ਤੇ ਕੀਤਾ ਤਿੱਖਾ ਹਮਲਾ, ਕਿਹਾ- ਨਹੀਂ ਸੁਣੀ ਗਈ ਸਾਡੀ ਗੱਲ

Monday, Jan 11, 2021 - 02:10 PM (IST)

ਹਰਸਿਮਰਤ ਕੌਰ ਨੇ ਕੇਂਦਰ ਸਰਕਾਰ ''ਤੇ ਕੀਤਾ ਤਿੱਖਾ ਹਮਲਾ, ਕਿਹਾ- ਨਹੀਂ ਸੁਣੀ ਗਈ ਸਾਡੀ ਗੱਲ

ਨਵੀਂ ਦਿੱਲੀ- ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਕਿਸਾਨਾਂ ਦਾ ਅੰਦੋਲਨ ਦਾ ਅੱਜ ਯਾਨੀ ਸੋਮਵਾਰ ਨੂੰ 47ਵੇਂ ਦਿਨ ਵੀ ਜਾਰੀ ਹੈ। ਕੋਰੋਨਾ ਆਫ਼ਤ ਅਤੇ ਬਰਫ਼ੀਲੀ ਠੰਡ ਦਰਮਿਆਨ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਅਜਿਹੇ 'ਚ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਹਰਸਿਮਰਤ ਕੌਰ ਨੇ ਦੋਸ਼ ਲਾਇਆ ਕਿ ਕੇਂਦਰ ਕਿਸਾਨਾਂ ਦੇ ਸੰਘਰਸ਼ ਨੂੰ ਪ੍ਰਭਾਵਿਤ ਕਰਨ ਲਈ ਜਾਣਬੁੱਝ ਇਸ ਲੰਬਾ ਖਿੱਚ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨ ਆਗੂ ਰਾਕੇਸ਼ ਟਿਕੈਤ ਬੋਲੇ- ਉਹ ਸਾਡੇ 'ਤੇ ਲਾਠੀ ਚਲਾਉਣਗੇ ਅਤੇ ਅਸੀਂ ਰਾਸ਼ਟਰਗੀਤ ਗਾਵਾਂਗੇ

ਹਰਸਿਮਰਤ ਕੌਰ ਨੇ ਕਿਹਾ,''ਡੇਢ ਮਹੀਨੇ ਤੋਂ ਕਿਸਾਨਾਂ ਨੂੰ ਠੰਡ 'ਚ ਬਿਠਾ ਕੇ ਅੱਜ ਸਰਕਾਰ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ, ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਰਕਾਰ ਦਾ ਇਰਾਦਾ ਨਹੀਂ ਹੈ, ਕਿਸਾਨਾਂ ਦੀ ਜੋ ਜਾਨ ਜਾ ਰਹੀ ਹੈ, ਉਸ ਦੀ ਵੀ ਉਨ੍ਹਾਂ ਨੂੰ ਪਰਵਾਹ ਨਹੀਂ ਹੈ।'' ਇੰਨਾ ਹੀ ਨਹੀਂ ਸਾਬਕਾ ਕੇਂਦਰੀ ਮੰਤਰੀ ਨੇ ਕਿਸਾਨਾਂ ਦੇ ਸਾਵਧਾਨ ਕਰਦੇ ਹੋਏ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।

PunjabKesariਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ ਸ਼ੁਰੂ, ਕੇਂਦਰ ਸਰਕਾਰ ਨੂੰ ਲਾਈ ਫਟਕਾਰ

ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਜਾ ਰਿਹਾ ਸੀ, ਉਦੋਂ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ ਸੀ ਪਰ ਸਰਕਾਰ ਨੇ ਉਨ੍ਹਾਂ ਦੀ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਦਾ ਨਤੀਜਾ ਅੱਜ ਸਾਨੂੰ ਦਿੱਲੀ ਸਰਹੱਦ 'ਤੇ ਦੇਖਣ ਨੂੰ ਮਿਲ ਰਿਹਾ ਹੈ। ਨਾਲ ਹੀ ਹਰਸਿਮਰਤ ਕੌਰ ਨੇ ਕਿਸਾਨਾਂ ਦੇ ਅੰਦੋਲਨ ਨੂੰ ਸਹੀ ਠਹਿਰਾਉਂਦੇ ਹੋਏ ਇਸ ਨੂੰ ਇਕ ਸਹੀ ਢੰਗ ਨਾਲ ਚਲਾਇਆ ਜਾ ਰਿਹਾ ਅੰਦੋਲਨ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪਰ ਕੁਝ ਦਲ ਇਸ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News