ਸਰਬਸੰਮਤੀ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਰਵਿੰਦਰ ਕਲਿਆਣ
Friday, Oct 25, 2024 - 03:02 PM (IST)
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਹਰਵਿੰਦਰ ਕਲਿਆਣ ਨੂੰ ਸ਼ੁੱਕਰਵਾਰ ਨੂੰ ਇੱਥੇ ਹਰਿਆਣਾ ਵਿਧਾਨ ਸਭਾ ਦਾ ਸਰਬਸੰਮਤੀ ਨਾਲ ਸਪੀਕਰ ਚੁਣ ਲਿਆ ਗਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਦਨ ਵਿਚ ਕਲਿਆਣ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਦੋਂ ਕਿ ਭਾਜਪਾ ਵਿਧਾਇਕ ਰਣਬੀਰ ਗੰਗਵਾ ਨੇ ਪ੍ਰਸਤਾਵ ਦਾ ਸਮਰਥਨ ਕੀਤਾ। ਕਲਿਆਣ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ।
ਕਲਿਆਣ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ, ਕਾਂਗਰਸ ਵਿਧਾਇਕਾਂ ਜਿਨ੍ਹਾਂ ਵਿਚ ਭੁਪਿੰਦਰ ਸਿੰਘ ਹੁੱਡਾ, ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਵਿਧਾਇਕਾਂ ਆਦਿਤਿਆ ਦੇਵੀ ਲਾਲ ਅਤੇ ਅਰਜੁਨ ਚੌਟਾਲਾ ਅਤੇ ਕਈ ਹੋਰ ਵਿਧਾਇਕਾਂ ਨੇ ਸਪੀਕਰ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਨਵੇਂ ਚੁਣੇ ਗਏ ਵਿਧਾਇਕਾਂ ਨੇ 15ਵੀਂ ਸੂਬਾ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਪ੍ਰੋਟੈਮ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਘੁਵੀਰ ਸਿੰਘ ਕਾਦੀਆਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ।