ਸਰਨਾ ਤੇ ਜੀ.ਕੇ. ਦੀਆਂ ਜੱਫੀਆਂ ਨੇ ਮੀਡੀਆ ''ਚ ਛੇੜੀ ਨਵੀਂ ਚਰਚਾ
Wednesday, Jul 10, 2019 - 06:30 PM (IST)

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਆਪਣੇ ਸਾਥੀਆਂ ਨਾਲ ਮਨਜੀਤ ਸਿੰਘ ਜੀ.ਕੇ. ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਇਕ-ਦੂਜੇ ਨੂੰ ਗਲੇ ਲਗਾਇਆ। ਵਫ਼ਦ ਨੇ 28 ਨਵੰਬਰ ਨੂੰ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਤੱਕ ਜਾਣ ਨਗਰ ਕੀਰਤਨ 'ਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਜੀ.ਕੇ. ਦੇ ਘਰ ਪੁੱਜੇ। ਉੱਧਰ ਜੀ.ਕੇ. ਨੇ ਘਰ ਆਏ ਸਰਨਾ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਵੀ ਸਵਾਗਤ ਕੀਤਾ। ਜੀ.ਕੇ. ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਨਗਰ ਕੀਰਤਨ 'ਚ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਦੇ ਨਾਲ ਹੀ ਜੀ.ਕੇ. ਨੇ ਨਗਰ ਕੀਰਤਨ ਦੀ ਸਫ਼ਲਤਾ ਲਈ ਸਰਦਾਰ ਸਰਨਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।