ਜਬਰ-ਜ਼ਿਨਾਹ ਮਗਰੋਂ ਦੋਸ਼ੀ ਨੇ ਨਾਬਾਲਗ ਕੁੜੀ ਨੂੰ ਲਾਈ ਅੱਗ, ਮੌਤ

Saturday, Jul 18, 2020 - 05:35 PM (IST)

ਜਬਰ-ਜ਼ਿਨਾਹ ਮਗਰੋਂ ਦੋਸ਼ੀ ਨੇ ਨਾਬਾਲਗ ਕੁੜੀ ਨੂੰ ਲਾਈ ਅੱਗ, ਮੌਤ

ਹਰਿਆਣਾ (ਭਾਸ਼ਾ)— ਹਰਿਆਣਾ 'ਚ ਜਬਰ-ਜ਼ਿਨਾਹ ਦੇ ਦੋਸ਼ੀ ਇਕ ਵਿਅਕਤੀ ਨੇ ਆਪਣੇ ਇਕ ਸਾਥੀ ਨਾਲ ਮਿਲ ਕੇ 15 ਸਾਲਾ ਕੁੜੀ ਨੂੰ ਕਥਿਤ ਤੌਰ 'ਤੇ ਅੱਗ ਦੇ ਹਵਾਲੇ ਕਰ ਦਿੱਤਾ। ਜਿਸ ਕਾਰਨ ਪੀੜਤਾ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁੜੀ ਦੇ ਪਰਿਵਾਰ ਮੁਤਾਬਕ ਜਦੋਂ ਉਹ ਵੀਰਵਾਰ ਦੇਰ ਰਾਤ ਸੁੱਤੀ ਹੋਈ ਸੀ ਤਾਂ ਦੋਹਾਂ ਦੋਸ਼ੀਆਂ ਨੇ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 14 ਜੁਲਾਈ ਨੂੰ ਕੁੜੀ ਦੇ ਪਰਿਵਾਰ ਵਾਲਿਆਂ ਨੇ ਪੁਲਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ 'ਚ ਕਿਹਾ ਗਿਆ ਸੀ ਕਿ ਗੁਆਂਢ 'ਚ ਰਹਿਣ ਵਾਲੇ 22 ਸਾਲਾ ਇਕ ਵਿਅਕਤੀ ਨੇ ਕੁੜੀ ਦਾ ਜਬਰ-ਜ਼ਿਨਾਹ ਕੀਤਾ ਅਤੇ ਉਸ ਦਾ ਵੀਡੀਓ ਬਣਾਇਆ। ਅਧਿਕਾਰੀ ਨੇ ਕਿਹਾ ਕਿ ਉਕਤ ਨੌਜਵਾਨ ਵੀਡੀਓ ਜ਼ਰੀਏ ਕੁੜੀ ਨੂੰ ਬਲੈਕਮੇਲ ਕਰਦਾ ਸੀ। 

ਭਿਵਾਨੀ ਸਦਰ ਪੁਲਸ ਥਾਣੇ ਦੇ ਮੁਖੀ ਭਗਵਾਨ ਨੇ ਦੱਸਿਆ ਕਿ ਅੱਗ 'ਚ ਝੁਲਸ ਜਾਣ ਕਾਰਨ ਨਾਲ ਸ਼ੁੱਕਰਵਾਰ ਨੂੰ ਰੋਹਤਕ ਸਥਿਤ ਪੀ. ਜੀ. ਆਈ. ਐੱਮ. ਐੱਸ. 'ਚ ਕੁੜੀ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਕੁੜੀ ਦੇ ਪਰਿਵਾਰ ਵਲੋਂ ਪੁਲਸ 'ਚ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ ਮੁੱਖ ਦੋਸ਼ੀ ਦੇ ਪਿਤਾ ਨੇ ਖ਼ੁਦਕੁਸ਼ੀ ਕਰ ਲਈ ਸੀ। ਥਾਣਾ ਮੁਖੀ ਨੇ ਕਿਹਾ ਕਿ ਖ਼ੁਦਕੁਸ਼ੀ ਲਈ ਉਕਸਾਉਣ ਲਈ ਕੁੜੀ ਦੇ ਰਿਸ਼ਤੇਦਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਮੁੱਖ ਦੋਸ਼ੀ ਨੂੰ ਵੀਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕਰ ਕੇ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ। ਥਾਣਾ ਮੁਖੀ ਨੇ ਕਿਹਾ ਕਿ ਦੋਸ਼ੀ 'ਤੇ ਜਬਰ-ਜ਼ਿਨਾਹ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।


author

Tanu

Content Editor

Related News