ਦੋਸਤ ਦੀ ਪਤਨੀ ਨਾਲ ਜਬਰ ਜ਼ਿਨਾਹ ਕਰਨਾ ਵਾਲਾ ਦੋਸ਼ੀ ਗ੍ਰਿਫ਼ਤਾਰ
Friday, Aug 23, 2024 - 05:50 PM (IST)
ਜੀਂਦ (ਭਾਸ਼ਾ)- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਨਾ ਥਾਣਾ ਖੇਤਰ 'ਚ ਇਕ ਨੌਜਵਾਨ ਵਲੋਂ ਹੀ ਆਪਣੇ ਦੋਸਤ ਦੀ ਪਤਨੀ ਨਾਲ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਬੁਲਾਰੇ ਅਮਿਤ ਕੁਮਾਰ ਨੇ ਦੱਸਿਆ ਕਿ ਘਟਨਾ ਕਰੀਬ 20 ਦਿਨ ਪਹਿਲੇ ਦੀ ਹੈ ਅਤੇ ਸ਼ੁੱਕਰਵਾਰ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਉਚਾਨਾ ਥਾਣਾ ਖੇਤਰ ਦੀ ਇਕ ਔਰਤ ਨੇ ਸ਼ਿਕਾਇਤ ਦਿੱਤੀ ਕਿ ਉਸ ਦੇ ਪਤੀ ਦੀ ਖਾਪੜ ਪਿੰਡ ਵਾਸੀ ਬਿਜੇਂਦਰ ਨਾਲ ਦੋਸਤੀ ਸੀ ਅਤੇ ਉਹ ਹਮੇਸ਼ਾ ਉਸ ਦੇ ਘਰ ਆਉਂਦਾ-ਜਾਂਦਾ ਸੀ।
ਔਰਤ ਨੇ ਦੱਸਿਆ ਕਿ 20 ਸਾਲ ਪਹਿਲਾਂ ਉਹ ਘਰ 'ਚ ਇਕੱਲੀ ਸੀ ਅਤੇ ਉਸੇ ਦੌਰਾਨ ਬਿਜੇਂਦਰ ਆਇਆ ਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਸ਼ਿਕਾਇਤ ਅਨੁਸਾਰ ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਅੰਜਾਮ ਭੁਗਤਣ ਦੀ ਧਮਕੀ ਦਿੱਤੀ। ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਚਾਨਾ ਥਾਣਾ ਪੁਲਸ ਨੇ ਔਰਤ ਦੀ ਸ਼ਿਕਾਇਤ 'ਤੇ ਦੋਸ਼ੀ ਬਿਜੇਂਦਰ ਖ਼ਿਲਾਫ਼ ਜਬਰ ਜ਼ਿਨਾਹ ਸਮੇਤ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਦੇ ਅਧੀਨ ਐੱਫ.ਆਈ.ਆਰ. ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਅਨੁਸਾਰ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8