ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਲੈ ਕੇ ਚਿੰਤਾ ’ਚ ਅਨਿਲ ਵਿਜ, ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖੀ ਚਿੱਠੀ

Sunday, Apr 11, 2021 - 05:23 PM (IST)

ਹਰਿਆਣਾ— ਕੋਰੋਨਾ ਵਾਇਰਸ ਮਹਾਮਾਰੀ ਦੀ ਰਫ਼ਤਾਰ ਇਕ ਵਾਰ ਫਿਰ ਤੋਂ ਵੱਧਣ ਦੇ ਬਾਅਦ ਵੀ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਵੱਡੀ ਗਿਣਤੀ ਵਿਚ ਕਿਸਾਨ ਸਰਹੱਦਾਂ ’ਤੇ ਮੌਜੂਦ ਹਨ। ਇਸ ਦਰਮਿਆਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਚਿੰਤਾ ਸਤਾਉਣ ਲੱਗੀ ਹੈ ਕਿ ਕਿਤੇ ਕਿਸਾਨ ਵੀ ਕੋਰੋਨਾ ਦੀ ਲਪੇਟ ਵਿਚ ਨਾ ਆ ਜਾਣ। ਉਨ੍ਹਾਂ ਨੇ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਕਰਨ ਦੀ ਵਕਾਲਤ ਵੀ ਕੀਤੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦਾ ਖ਼ੌਫ: ਪਹਿਲੀ ਵਾਰ ਕੇਸ 1.50 ਲੱਖ ਦੇ ਪਾਰ, 24 ਘੰਟਿਆਂ ’ਚ 839 ਮੌਤਾਂ

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

PunjabKesari

ਵਿਜ ਨੇ ਚਿੱਠੀ ’ਚ ਲਿਖਿਆ ਕਿ ਹਰਿਆਣਾ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਦੇ ਸਾਰੇ ਕਦਮ ਚੁੱਕੇ ਜਾ ਰਹੇ ਹਨ। ਮੇਰੀ ਚਿੰਤਾ ਹਰਿਆਣਾ ਦੇ ਬਾਰਡਰ ’ਤੇ ਜੋ ਵੱਡੀ ਗਿਣਤੀ ’ਚ ਕਿਸਾਨ ਬੈਠੇ ਹਨ, ਉਨ੍ਹਾਂ ਨੂੰ ਵੀ ਕੋਰੋਨਾ ਤੋਂ ਬਚਾਉਣਾ ਹੈ। ਮੈਂ ਅਪੀਲ ਕਰਦਾ ਹਾਂ ਕਿ ਕਿਸਾਨਾਂ ਨਾਲ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਕੀਤਾ ਜਾਵੇ ਅਤੇ ਇਸ ਮਸਲੇ ਦਾ ਹੱਲ ਕੱਢਿਆ ਜਾਵੇ। ਕਿਸਾਨ ਵੀ ਹੁਣ ਇਸ ਵਿਚ ਸਕਾਰਾਤਮਕ ਰੁਖ਼ ਅਪਣਾਉਣ ਅਤੇ ਇਹ ਮਾਮਲਾ ਹੱਲ ਹੋ ਜਾਵੇਗਾ। ਜੋ ਭੀੜ ਲੱਗੀ ਹੋਈ ਹੈ, ਉਹ ਇੱਥੋਂ ਖਤਮ ਹੋ ਜਾਵੇਗੀ ਅਤੇ ਸਾਰੇ ਆਪਣੇ-ਆਪਣੇ ਘਰਾਂ ਨੂੰ ਵਾਪਸ ਚੱਲੇ ਜਾਣਗੇ। ਵੱਧਦੇ ਕੋਰੋਨਾ ਨੂੰ ਵੇਖਦੇ ਹੋਏ ਅਜਿਹਾ ਲੱਗਦਾ ਹੈ ਕਿ ਕੋਰੋਨਾ ਦੀ ਲੜਾਈ ਲੰਬੀ ਲੜਨੀ ਪੈ ਸਕਦੀ ਹੈ ਅਤੇ ਇਸ ਲਈ ਸਾਰੇ ਵਰਗਾਂ ਦਾ ਸਹਿਯੋਗ ਮਿਲਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਤਾਲਾਬੰਦੀ; ਸੜਕਾਂ ਵੀਰਾਨ, ਘਰਾਂ ’ਚ ਕੈਦ ਲੋਕ (ਵੇਖੋ ਤਸਵੀਰਾਂ)

ਦੱਸਣਯੋਗ ਹੈ ਕਿ ਹਰਿਆਣਾ ਵਿਚ ਕੋਰੋਨਾ ਦੀ ਰਫ਼ਤਾਰ ਕਾਫੀ ਵਧ ਗਈ ਹੈ। ਸ਼ਨੀਵਾਰ ਨੂੰ ਹਰਿਆਣਾ ਵਿਚ 2,937 ਨਵੇਂ ਪੀੜਤ ਮਿਲਣ ਨਾਲ ਗਿਣਤੀ 31 ਹਜ਼ਾਰ ਤੋਂ ਪਾਰ ਹੋ ਗਏ ਹਨ ਅਤੇ ਮਿ੍ਰਤਕਾਂ ਦਾ ਅੰਕੜਾ 3,252 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : ਕੋਵਿਡ-19: PM ਮੋਦੀ ਨੇ ਮੁੱਖ ਮੰਤਰੀਆਂ ਨਾਲ ਬੈਠਕ 'ਚ ਕਿਹਾ- ਪੂਰੀ ਤਰ੍ਹਾਂ ਤਾਲਾਬੰਦੀ ਦੀ ਲੋੜ ਨਹੀਂ


Tanu

Content Editor

Related News