ਭਾਜਪਾ ''ਚ ਸ਼ਾਮਲ ਹੋਏ ਅਸ਼ੋਕ ਤੰਵਰ, ਹਾਲ ਹੀ ''ਚ ਆਮ ਆਦਮੀ ਪਾਰਟੀ ਤੋਂ ਦਿੱਤਾ ਸੀ ਅਸਤੀਫ਼ਾ
Saturday, Jan 20, 2024 - 04:06 PM (IST)
ਨਵੀਂ ਦਿੱਲੀ (ਭਾਸ਼ਾ)- ਹਾਲ ਹੀ 'ਚ ਆਮ ਆਦਮੀ ਪਾਰਟੀ (ਆਪ) ਛੱਡਣ ਵਾਲੇ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਤੰਵਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕੀਤੀ। ਤੰਵਰ ਨੇ 2019 'ਚ ਕਾਂਗਰਸ ਛੱਡ ਦਿੱਤੀ ਸੀ ਅਤੇ 2022 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ : 8ਵੀਂ ਤੱਕ ਦੇ ਸਕੂਲਾਂ ਦੀਆਂ ਵਧਾਈਆਂ ਗਈਆਂ ਛੁੱਟੀਆਂ, ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ
ਇਸ ਵਿਚ ਲੋਕ ਸਭਾ ਦੇ ਸਾਬਕਾ ਮੈਂਬਰ ਨੇ ਆਪਣੀ ਇਕ ਪਾਰਟੀ ਵੀ ਬਣਾਈ ਅਤੇ ਕੁਝ ਸਮੇਂ ਲਈ ਉਹ ਤ੍ਰਿਣਮੂਲ ਕਾਂਗਰਸ 'ਚ ਵੀ ਸ਼ਾਮਲ ਹੋਏ ਸਨ। ਤੰਵਰ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਨਾਲ ਸੰਭਾਵਿਤ ਗਠਜੋੜ ਦਾ ਵਿਰੋਧ ਕਰਦੇ ਹੋਏ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫ਼ਾ ਦੇ ਦਿੱਤਾ ਸੀ। ਭਾਜਪਾ ਨੂੰ ਉਮੀਦ ਹੈ ਕਿ ਤੰਵਰ ਦੇ ਸ਼ਾਮਲ ਹੋਣ ਨਾਲ ਰਾਜ 'ਚ ਉਸ ਦੇ ਵੋਟਰਾਂ ਨੂੰ ਇਕਜੁਟ ਕਰਨ ਦੀ ਕੋਸ਼ਿਸ਼ 'ਚ ਉਤਸ਼ਾਹ ਮਿਲੇਗਾ। ਹਰਿਆਣਾ ਇਕ ਜਾਟ ਬਹੁਲ ਰਾਜ ਹੈ। ਇਸ ਸਾਲ ਦੇ ਅੰਤ 'ਚ ਰਾਜ 'ਚ ਵਿਧਾਨ ਸਭਾ ਚੋਣਾਂ ਵੀ ਹੋਣਗੀਆਂ। ਹਰਿਆਣਾ 'ਚ ਭਾਜਪਾ 2014 ਤੋਂ ਸੱਤਾ 'ਚ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8