ਭਾਰਤ ਬੰਦ: ਤਸਵੀਰਾਂ ’ਚ ਵੇੇਖੋ ਹਰਿਆਣਾ ’ਚ ਕਿਸਾਨਾਂ ਨੇ ਜਾਮ ਕੀਤੇ ਹਾਈਵੇਅ ਅਤੇ ਰੇਲਵੇ ਟਰੈਕ

09/27/2021 10:58:45 AM

ਹਰਿਆਣਾ— ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਦੇਸ਼ ਭਰ ਕਿਸਾਨਾਂ ਵਲੋਂ ਭਾਰਤ ਬੰਦ ਕੀਤਾ ਗਿਆ ਹੈ। ਹਰਿਆਣਾ ’ਚ ਕਿਸਾਨਾਂ ਨੇ ਹਾਈਵੇਅ ਦੇ ਨਾਲ-ਨਾਲ ਰੇਲਵੇ ਲਾਈਨਾਂ ਨੂੰ ਜਾਮ ਕਰ ਦਿੱਤਾ ਹੈ। ਵੱਡੀ ਗਿਣਤੀ ਵਿਚ ਕਿਸਾਨ ਸੜਕਾਂ ਅਤੇ ਰੇਲਵੇ ਟਰੈਕ ’ਤੇ ਬੈਠੇ ਹਨ। ਕਿਸਾਨ ਸ਼ਾਮ 4 ਵਜੇ ਤੱਕ ਚੱਕਾ ਜਾਮ ਰੱਖਣਗੇ ਅਤੇ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨਗੇ। 

ਇਹ ਵੀ ਪੜ੍ਹੋ : ਕਿਸਾਨਾਂ ਨੇ ਸ਼ੁਰੂ ਕੀਤਾ 'ਭਾਰਤ ਬੰਦ' ਅੰਦੋਲਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

PunjabKesari

ਅੰਬਾਲਾ ’ਚ ਕਿਸਾਨਾਂ ਨੇ ਸ਼ੰਭੂ ਟੋਲ ਪਲਾਜ਼ਾ ’ਤੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਦੋਹਾਂ ਪਾਸਿਓਂ ਬੰਦ ਕਰ ਦਿੱਤਾ ਹੈ। ਇਸ ਦੌਰਾਨ ਟਰੱਕ ਅਤੇ ਕਈ ਵਾਹਨ ਵਿਚਾਲੇ ਹੀ ਰਸਤੇ ’ਚ ਫਸ ਗਏ। ਕਿਸਾਨਾਂ ਨੇ ਐਮਰਜੈਂਸੀ ਵਾਹਨਾਂ ਨੂੰ ਛੋਟ ਦਿੰਦੇ ਹੋਏ ਉਨ੍ਹਾਂ ਨੂੰ ਨਹੀਂ ਰੋਕਿਆ ਅਤੇ ਅੱਗੇ ਜਾਣ ਦਿੱਤਾ। ਹਾਈਵੇਅ ਦੇ ਨਾਲ-ਨਾਲ ਕਿਸਾਨ ਬਾਜ਼ਾਰਾਂ ਨੂੰ ਵੀ ਬੰਦ ਕਰਵਾਉਣਗੇ ਅਤੇ ਪੈਦਲ ਮਾਰਚ ਕੱਢ ਕੇ ਲੋਕਾਂ ਨੂੰ ਅਪੀਲ ਕਰਨਗੇ ਕਿ ਉਹ ਬੰਦ ਦਾ ਸਮਰਥਨ ਕਰਨ।

ਇਹ ਵੀ ਪੜ੍ਹੋ : ਰਾਹੁਲ ਨੇ ਕਿਸਾਨਾਂ ਦੇ ‘ਭਾਰਤ ਬੰਦ’ ਦਾ ਕੀਤਾ ਸਮਰਥਨ, ਅੰਦੋਲਨ ਨੂੰ ਦੱਸਿਆ ‘ਅਹਿੰਸਕ ਸੱਤਿਆਗ੍ਰਹਿ’

PunjabKesari

ਕਿਸਾਨਾਂ ਦੇ ਭਾਰਤ ਬੰਦ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਵਾਹਨਾਂ ਲਈ ਟ੍ਰੈਫਿਕ ਰੂਟ ਡਾਇਵਰਟ ਕੀਤਾ। ਸ਼ਾਂਤੀ ਵਿਵਸਥਾ ਬਣਾ ਕੇ ਰੱਖਣ ਲਈ 5 ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਹਿਸਾਰ-ਚੰਡੀਗੜ੍ਹ ਰੋਡ ’ਤੇ ਕਿਸਾਨਾਂ ਨੇ ਜਾਮ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਓਧਰ ਹਰਿਆਣਾ ਦੇ ਬਹਾਦੁਰਗੜ੍ਹ ਵਿਚ ਕਿਸਾਨ ਰੇਲਵੇ ਟਰੈਕ ’ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋ : CM ਯੋਗੀ ਦਾ ਕਿਸਾਨਾਂ ਨੂੰ ਤੋਹਫ਼ਾ, ਗੰਨੇ ਦੇ ਸਮਰਥਨ ਮੁੱਲ ’ਚ ਕੀਤਾ 25 ਰੁਪਏ ਵਾਧਾ

PunjabKesari

ਦੱਸ ਦੇਈਏ ਕਿ ਖੇੇਤੀ ਕਾਨੂੰਨਾਂ ਦੇ ਵਿਰੋਧ ’ਚ ਆਪਣੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨ ਪਿਛਲੇ ਕਰੀਬ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11 ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਕੋਈ ਸਿੱਟਾ ਨਹੀਂ ਨਿਕਲਿਆ। ਓਧਰ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋਣਗੇ, ਅਸੀਂ ਘਰ ਵਾਪਸੀ ਨਹੀਂ ਹੋਵੇਗੀ।
PunjabKesari

PunjabKesari


Tanu

Content Editor

Related News