ਭਾਜਪਾ ਵਰਕਰ ਨੇ ਟਿਕਟ ਨਾ ਮਿਲਣ ''ਤੇ ਛੱਡੀ ਪਾਰਟੀ, PM ਮੋਦੀ ਨੂੰ ਭੇਜਿਆ ਅਸਤੀਫ਼ਾ
Thursday, Sep 19, 2024 - 10:02 AM (IST)
ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੇ ਪਟੌਦੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਸੁਮੇਰ ਸਿੰਘ ਤੰਵਰ ਨੇ ਬੁੱਧਵਾਰ ਨੂੰ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ 37 ਸਾਲਾਂ ਤੋਂ ਭਾਜਪਾ ਲਈ ਕੰਮ ਕਰ ਰਹੇ ਤੰਵਰ ਦੇ ਨਾਲ-ਨਾਲ ਹੀ ਉਨ੍ਹਾਂ ਦੇ ਵੱਡੀ ਗਿਣਤੀ ਸਾਥੀਆਂ ਨੇ ਵੀ ਪਾਰਟੀ ਛੱਡ ਦਿੱਤੀ ਹੈ। ਤੰਵਰ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਸਿਆਸੀ ਪਾਰਟੀ 'ਚ ਸ਼ਾਮਲ ਨਹੀਂ ਹੋਣਗੇ, ਸਗੋਂ ਸਮਾਜਿਕ ਅਤੇ ਰਾਸ਼ਟਰੀ ਹਿੱਤਾਂ ਨਾਲ ਜੁੜੇ ਕੰਮਾਂ ਨੂੰ ਸਮਰਪਿਤ ਰਹਿਣਗੇ। ਤੰਵਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਅਤੇ ਗੁਰੂਗ੍ਰਾਮ ਦੇ ਸੰਸਦ ਮੈਂਬਰ ਰਾਓ ਇੰਦਰਜੀਤ ਸਿੰਘ 'ਤੇ ਨਿਸ਼ਾਨਾ ਸਾਧਿਆ।
ਉਨ੍ਹਾਂ ਦੋਸ਼ ਲਾਇਆ ਕਿ ਇਸ ਵਾਰ ਚੋਣਾਂ 'ਚ ਭਾਜਪਾ ਲੀਡਰਸ਼ਿਪ ਨੇ ਦੱਖਣੀ ਹਰਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਸਿੰਘ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਉਸ ਦੀ ਜੱਥੇਬੰਦੀ ‘ਇਨਸਾਫ਼ ਮੰਚ’ ਨਾਲ ਜੁੜੇ ਲੋਕਾਂ ਨੂੰ ਟਿਕਟਾਂ ਦੇ ਕੇ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਇਆ ਹੈ। ਤੰਵਰ ਨੇ ਕਿਹਾ ਕਿ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਪੱਤਰ 'ਚ ਉਨ੍ਹਾਂ ਕਿਹਾ ਕਿ ਮੋਦੀ ਲਹਿਰ ਅਤੇ ਭਾਜਪਾ ਦੇ ਮਿਹਨਤੀ ਵਰਕਰਾਂ ਦੀ ਬਦੌਲਤ ਹੀ ਸਿੰਘ ਨੇ 2014 ਤੋਂ 2024 ਤੱਕ ਤਿੰਨ ਵਾਰ ਚੋਣਾਂ ਜਿੱਤੀਆਂ। ਤੰਵਰ ਨੇ ਕਿਹਾ,''ਮਾਨਯੋਗ ਪ੍ਰਧਾਨ ਮੰਤਰੀ, ਇਹ ਹਰਿਆਣਾ ਦੇ ਹਜ਼ਾਰਾਂ ਵਰਕਰਾਂ ਦਾ ਦਰਦ ਹੈ। ਰਾਵ ਇੰਦਰਜੀਤ ਦੇ ਡਰ ਅਤੇ ਧਮਕੀ ਕਾਰਨ ਵਰਕਰ ਕੁਝ ਵੀ ਬੋਲ ਨਹੀਂ ਪਾ ਰਹੇ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8